ਚੌਂਲਾਂਗ ਟੋਲ ਪਲਾਜ਼ਾ 'ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹਮਲਾ, ਗੱਡੀ ਦੇ ਸ਼ੀਸ਼ੇ ਤੋੜੇ

ਏਜੰਸੀ

ਖ਼ਬਰਾਂ, ਪੰਜਾਬ

ਚੌਂਲਾਂਗ ਟੋਲ ਪਲਾਜ਼ਾ 'ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹਮਲਾ, ਗੱਡੀ ਦੇ ਸ਼ੀਸ਼ੇ ਤੋੜੇ

image

ਗੜ੍ਹਦੀਵਾਲਾ, 12 ਅਕਤੂਬਰ (ਹਰਪਾਲ ਸਿੰਘ): ਖੇਤੀ ਬਿਲ ਪਾਸ ਕੀਤੇ ਜਾਣ ਮਗਰੋਂ ਭਾਜਪਾ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਜਲੰਧਰ-ਪਠਾਨਕੋਟ ਰੋਡ 'ਤੇ ਪੈਂਦੇ ਚੌਂਲਾਂਗ ਟੋਲ ਪਲਾਜ਼ਾ 'ਤੇ ਧਰਨਾ ਦੇ ਰਹੇ ਕਿਸਾਨਾਂ ਨੇ ਘੇਰ ਲਿਆ। ਸੂਤਰਾਂ ਮਤਾਬਕ ਇਸ ਦੌਰਾਨ ਅਸ਼ਵਨੀ ਸ਼ਰਮਾ 'ਤੇ ਕਿਸਾਨਾਂ ਨੇ ਹਮਲਾ ਵੀ ਕੀਤਾ ਦਸਿਆ ਜਾ ਰਿਹਾ ਹੈ ਅਤੇ ਦੇਰ ਸ਼ਾਮ ਅਸ਼ਵਨੀ ਸ਼ਰਮਾ ਤੇ ਉਨ੍ਹਾਂ ਦੇ ਸਾਥੀ ਦਸੂਹਾ ਪੁਲਿਸ ਥਾਣੇ ਵਿਚ ਅਪਣੀ ਸ਼ਿਕਾਇਤ ਲਿਖਾਉਣ ਤੇ ਪੁਲਿਸ ਦੀ ਵਾਧੂ ਸੁਰੱਖਿਆ ਲੈਣ ਲਈ ਅਟਕੇ ਹੋਏ ਦਸੇ ਜਾ ਰਹੇ ਹਨ ਤੇ ਦਸਿਆ ਜਾ ਰਿਹਾ ਹੈ ਕਿ ਉਹ ਪਠਾਨਕੋਟ ਲਈ ਇਸ ਲਈ ਨਹੀਂ ਨਿਕਲ ਰਹੇ ਕਿਉਂਕਿ ਮਾਨਸਾ ਟੋਲ ਪਲਾਜ਼ਾ 'ਤੇ ਵੀ ਕਿਸਾਨ ਉਨ੍ਹਾਂ ਦਾ ਇੰਤਜ਼ਾਰ ਕਰਦੇ ਦੱਸੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ 11 ਅਕਤੂਬਰ ਨੂੰ ਅਸ਼ਵਨੀ ਸ਼ਰਮਾ ਨੇ ਮੁਕੇਰੀਆ ਤੋਂ ਟਾਂਡਾ ਤਕ ਟਰੈਕਟਰ ਰੈਲੀ ਕਰ ਕੇ ਖੇਤੀ ਬਿਲਾਂ
 

ਅਸ਼ਵਨੀ ਸ਼ਰਮਾ ਦੀ ਗੱਡੀ ਦੀ ਕੀਤੀ ਭੰਨਤੋੜ ਦੀ ਤਸਵੀਰ।