ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

ਏਜੰਸੀ

ਖ਼ਬਰਾਂ, ਪੰਜਾਬ

ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹਨ।

Naib Subedar Jaswinder Singh's funeral ceremony

 

ਕਪੂਰਥਲਾ: ਜੰਮੂ -ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਨਾਇਬ ਸੂਬੇਦਾਰ ਜਸਵਿੰਦਰ ਸਿੰਘ (Naib Subedar Jaswinder Singh) ਨੂੰ ਅੰਤਿਮ ਵਿਦਾਈ ਦੇ ਦਿੱਤੀ ਗਈ ਹੈ। ਉਨ੍ਹਾਂ ਦਾ ਸਸਕਾਰ ਜੱਦੀ ਪਿੰਡ ਮਾਨਾ ਤਲਵੰਡੀ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦੀ ਦੇਹ ਸਵੇਰੇ ਉਨ੍ਹਾਂ ਦੇ ਜੱਦੀ ਪਿੰਡ ਪਹੁੰਚੀ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹਨ।

ਹੋਰ ਪੜ੍ਹੋ: ਦਿੱਲੀ-NCR 'ਚ ਅਕਤੂਬਰ ਵਿਚ ਤੀਜੀ ਵਾਰ ਵਧੀਆਂ CNG ਤੇ PNG ਦੀਆਂ ਕੀਮਤਾਂ, ਜਾਣੋ ਨਵੇਂ ਰੇਟ

ਪਿੰਡ ਵਿਚ ਸੋਗ ਦੀ ਲਹਿਰ ਹੈ ਅਤੇ ਸ਼ਹੀਦ ਦੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ। ਸ਼ਹੀਦ ਜਸਵਿੰਦਰ ਸਿੰਘ ਦਾ 13 ਸਾਲ ਦਾ ਬੇਟਾ ਅਤੇ 11 ਸਾਲ ਦੀ ਬੇਟੀ ਹੈ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁੰਛ (Jammu-Kashmir, Poonch) ਵਿਚ ਅਤਿਵਾਦੀਆਂ ਨਾਲ ਮੁੱਠਭੇੜ ਦੌਰਾਨ 5 ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਵਿਚ ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਮਨਦੀਪ ਸਿੰਘ, ਸਿਪਾਹੀ ਗੱਜਣ ਸਿੰਘ, ਸਿਪਾਹੀ ਸਰਾਜ ਸਿੰਘ ਅਤੇ ਸਿਪਾਹੀ ਵੈਸਾਖ ਸਿੰਘ ਸ਼ਾਮਲ ਹਨ।