ETT ਕਾਡਰ ਦੇ ਪ੍ਰਾਇਮਰੀ ਅਧਿਆਪਕਾਂ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ - ਹਰਜੋਤ ਬੈਂਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਹ ਸਾਰੀ ਭਰਤੀ ਪ੍ਰੀਖਿਆ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾਵੇਗੀ।

Harjot Bains

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ ਇਸੇ ਦਿਸ਼ਾ ਵਿਚ ਕੰਮ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ  ਨੇ ਪ੍ਰਾਇਮਰੀ ਅਧਿਆਪਕਾਂ ਦੀਆਂ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਈ.ਟੀ.ਟੀ. ਟੈੱਟ ਪਾਸ  ਉਮੀਦਵਾਰ 14 ਅਕਤੂਬਰ 2022 ਤੋਂ ਲੈ ਕੇ 10 ਨਵੰਬਰ 2022 ਸ਼ਾਮ 5 ਵਜੇ ਤੱਕ) ਆਨਲਾਈਨ www.educationrecruitmentboard.com ਤੇ ਅਪਲਾਈ ਕਰ ਸਕਦੇ ਹਨ। ਬੈਂਸ ਨੇ ਦੱਸਿਆ ਕਿ ਇਹ ਸਾਰੀ ਭਰਤੀ ਪ੍ਰੀਖਿਆ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾਵੇਗੀ।

ਉਨ੍ਹਾਂ ਦੱਸਿਆ ਇਨ੍ਹਾਂ ਅਸਾਮੀਆਂ ਲਈ 200 ਅੰਕਾਂ ਦੀ ਆਬਜੈਕਟਿਵ ਟਾਇਪ ਲਿਖਤੀ ਪ੍ਰੀਖਿਆ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਜਨਰਲ ਵਰਗ ਲਈ ਅਪਲਾਈ ਕਰਨ ਲਈ ਉਮਰ 18 ਤੋਂ 37 ਸਾਲ ਰੱਖੀ ਗਈ ਹੈ ਅਤੇ ਬਾਕੀ ਰਾਖਵੀਆਂ ਅਤੇ ਹੋਰ ਕੈਟਾਗਰੀਆਂ ਨੂੰ ਨਿਯਮਾਂ ਅਨੁਸਾਰ ਉਮਰ ਹੱਦ ਵਿੱਚ ਛੋਟ ਦਿੱਤੀ ਗਈ ਹੈ। ਇਨ੍ਹਾਂ ਅਸਾਮੀਆਂ ਲਈ ਜਨਰਲ ਵਰਗ ਲਈ ਬਾਰਵੀਂ ਜਮਾਤ ਵਿੱਚੋਂ ਵੀ ਘੱਟੋ-ਘੱਟ 50 ਪ੍ਰਤੀਸਤ ਅਤੇ ਰਾਖਵੀਆਂ ਸ਼੍ਰੇਣੀ ਲਈ 45 ਪ੍ਰਤੀਸ਼ਤ ਅੰਕ ਹੋਣੇ ਲਾਜ਼ਮੀ ਹਨ। ਇਨ੍ਹਾਂ ਅਸਾਮੀਆਂ ਲਈ ਦੋ ਸਾਲਾ ਈਟੀਟੀ ਕੋਰਸ ਦੇ ਨਾਲ ਅਧਿਆਪਕ ਯੋਗਤਾ ਪਰੀਖਿਆ-1 ਪਾਸ ਹੋਣਾ ਲਾਜ਼ਮੀ ਹੈ। 

ਇਨ੍ਹਾਂ ਕੁੱਲ 5994 ਅਸਾਮੀਆਂ ਵਿੱਚੋਂ 975 ਅਸਾਮੀਆਂ ਔਰਤਾਂ ਲਈ ਵਿਸ਼ੇਸ਼ ਤੌਰ ਤੇ ਰਿਜ਼ਰਵ ਰੱਖੀਆਂ ਗਈਆਂ ਹਨ ਅਤੇ ਇਨ੍ਹਾਂ ਅਸਾਮੀਆਂ ਵਿੱਚ 2994 ਬੈਕਲਾਗ ਦੀਆਂ ਅਸਾਮੀਆਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਫ਼ੀਸ ਜਨਰਲ ਵਰਗ ਲਈ 1000 ਰੁਪਏ ਅਤੇ ਰਿਜ਼ਰਵ ਕੈਟਾਗਰੀ ਲਈ 500 ਰੁਪਏ ਰੱਖੀ ਗਈ ਹੈ