ਵਿਜੀਲੈਂਸ ਨੂੰ ਮਿਲਿਆ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਕੌਂਸਲਰ ਸੰਨੀ ਭੱਲਾ ਦਾ 2 ਦਿਨ ਦਾ ਰਿਮਾਂਡ 

ਏਜੰਸੀ

ਖ਼ਬਰਾਂ, ਪੰਜਾਬ

ਬਹੁ-ਕਰੋੜੀ ਟੈਂਡਰ ਘੁਟਾਲਾ : ਵਿਜੀਲੈਂਸ ਵਲੋਂ ਕੀਤੀ ਜਾਵੇਗੀ ਮਾਮਲੇ ਦੀ ਤਫ਼ਤੀਸ਼ 

Sunny Bhalla

ਲੁਧਿਆਣਾ: ਅਨਾਜ ਢੋਆ-ਢੁਆਈ ਦੇ ਬਹੁ ਕਰੋੜੀ ਟੈਂਡਰ ਘੁਟਾਲੇ ਦੀ ਤਫ਼ਤੀਸ਼ ਜਾਰੀ ਹੈ। ਅੱਜ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਕੌਂਸਲਰ ਸੰਨੀ ਭੱਲਾ ਨੂੰ ਦੋ ਦਿਨ ਦੇ ਰਿਮਾਂਡ 'ਤੇ ਭੇਜ ਦਿਤਾ ਗਿਆ ਹੈ। ਦੱਸ ਦੇਈਏ ਕਿ ਇਹ ਰਿਮਾਂਡ ਵਿਜੀਲੈਂਸ ਨੂੰ ਦਿਤਾ ਗਿਆ ਹੈ। ਹੁਣ ਵਿਜੀਲੈਂਸ ਵਿਭਾਗ ਵਲੋਂ ਸੰਨੀ ਭੱਲਾ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਜਾਣਕਾਰੀ ਅਨੁਸਾਰ ਸੰਨੀ ਭੱਲਾ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਡਿਊਟੀ ਮੈਜਿਸਟਰੇਟ ਰਾਜਬੀਰ ਕੌਰ ਨੇ ਸੰਨੀ ਭੱਲਾ ਦਾ ਦੋ ਦਿਨ ਦਾ ਵਿਜੀਲੈਂਸ ਰਿਮਾਂਡ ਦਿੱਤਾ ਹੈ। ਵਿਜੀਲੈਂਸ ਨੇ ਬੁੱਧਵਾਰ ਨੂੰ ਸੰਨੀ ਭੱਲਾ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਅਤੇ ਉਸ ਤੋਂ ਬਾਅਦ ਉਸ ਦੀ ਗ੍ਰਿਫਤਾਰੀ ਪਾ ਦਿੱਤੀ ਗਈ ਹੈ।