ਮੋਗਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿਛਲੇ 4 ਸਾਲਾਂ ਤੋਂ ਨਸ਼ੇ ਦਾ ਆਦੀ ਸੀ ਮ੍ਰਿਤਕ ਨੌਜਵਾਨ

photo

 

ਮੋਗਾ: ਮੋਗਾ ਦੇ ਪਿੰਡ ਕੋਟ ਮੁਹੰਮਦ ਖਾਂ 'ਚ ਨਸ਼ੇ ਦੀ ਓਵਰਡੋਜ਼ ਕਾਰਨ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਗਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕੋਟ ਮੁਹੰਮਦ ਖਾਂ, ਮੋਗਾ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀ ਨੂੰ ਹਿਰਾਸਤ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਮਜ਼ਦੂਰ 'ਤੇ ਅਣਪਛਾਤੇ ਨੌਜਵਾਨਾਂ ਵਲੋਂ ਫਾਇਰਿੰਗ, ਮੋਬਾਈਲ ਫੋਨ ਤੇ ਬਾਈਕ ਖੋਹ ਕੇ ਹੋਏ ਫਰਾ

ਇਸ ਦੇ ਨਾਲ ਹੀ ਇਸ ਮਾਮਲੇ 'ਚ ਮੋਗਾ ਦੇ ਥਾਣਾ ਧਰਮਕੋਟ ਦੀ ਪੁਲਿਸ ਨੇ ਦੋਸ਼ੀ ਪਾਏ ਜਾਣ 'ਤੇ ਸਿਮਰਨਜੀਤ ਕੌਰ ਪਤਨੀ ਹਰਜਿੰਦਰ ਸਿੰਘ ਵਾਸੀ ਪਿੰਡ ਨੂਰਪੁਰ ਹਕੀਮਾ ਅਤੇ ਉਸ ਦੇ ਦੋ ਸਾਥੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਕਤ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਸ਼ਰਾਬੀ ਪੁਲਿਸ ਮੁਲਾਜ਼ਮ ਦੀ VIDEO ਵਾਇਰਲ, ਲੋਕਾਂ ਨੇ ਪਿਲਾਇਆ ਪਾਣੀ

ਪੁਲਿਸ ਨੂੰ ਦਿਤੇ ਬਿਆਨਾਂ ਵਿਚ ਮ੍ਰਿਤਕ ਨਗਿੰਦਰ ਦੇ ਚਾਚਾ ਲਖਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਪਿਛਲੇ 4 ਸਾਲਾਂ ਤੋਂ ਨਸ਼ੇ ਦਾ ਆਦੀ ਸੀ। ਬੀਤੀ ਰਾਤ ਉਹ ਆਪਣੇ ਦੋਸਤ ਨਾਲ ਨੂਰਪੁਰ ਹਕੀਮਾਂ ਵਿਖੇ ਗਿਆ ਹੋਇਆ ਸੀ ਅਤੇ ਉਸ ਦੇ ਘਰ ਹੀ ਸੀ, ਜਿੱਥੋਂ ਸੂਚਨਾ ਮਿਲੀ ਕਿ ਉਸ ਦੇ ਭਤੀਜੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ।

ਲਖਬੀਰ ਸਿੰਘ ਨੇ ਦੱਸਿਆ ਕਿ ਉਸ ਨੇ ਮ੍ਰਿਤਕ ਭਤੀਜੇ ਨੂੰ ਕਰੀਬ ਤਿੰਨ ਵਾਰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਪਰ ਉਹ ਤਿੰਨੋਂ ਵਾਰ ਨਸ਼ਾ ਨਾ ਛੱਡ ਸਕਿਆ। ਉਸ ਦਾ ਢਾਈ ਸਾਲ ਪਹਿਲਾਂ ਵਿਆਹ ਹੋਇਆ ਸੀ, ਜਿਸ ਵਿਚ 3 ਮਹੀਨੇ ਬਾਅਦ ਉਸ ਦਾ ਤਲਾਕ ਹੋ ਗਿਆ। ਥਾਣਾ ਧਰਮਕੋਟ ਦੇ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਸੀ। ਜਿਸ ਕਾਰਨ ਪੁਲਿਸ ਨੇ ਚਾਚੇ ਦੇ ਬਿਆਨਾਂ 'ਤੇ ਔਰਤ ਸਮੇਤ ਤਿੰਨ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।