Punjab News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵਿਰਸਾ ਸਿੰਘ ਵਲਟੋਹਾ ਨੂੰ ਕੀਤਾ ਤਲਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : 15 ਅਕਤੂਬਰ ਨੂੰ ਸਵੇਰੇ 9 ਵਜੇ ਪੇਸ਼ ਹੋਣ ਦੇ ਹੁਕਮ

Virsa Singh Valtoha

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ ਬੀ.ਜੇ.ਪੀ./ ਆਰ.ਐਸ.ਐਸ. ਵਲੋਂ. ਸੁਖਬੀਰ ਸਿੰਘ ਬਾਦਲ ਵਿਰੁੱਧ ਫੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਦੋਸ਼ਾਂ ਸਬੰਧੀ ਸਬੂਤ ਲੈ ਕੇ ਮਿਤੀ 15/10/24 ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।

ਸਿੰਘ ਸਾਹਿਬ ਨੇ ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਇਹ ਵੀ ਆਖਿਆ ਕਿ ਜੇਕਰ ਉਹ ਸਮੇਂ-ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਉਹ ਜਥੇਦਾਰ ਸਾਹਿਬਾਨ 'ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ। 

ਵਿਰਸਾ ਸਿੰਘ ਵਲਟੋਹਾ ਬਾਰੇ ਬੋਲੇ ਹਰਜੀਤ ਸਿੰਘ ਗਰੇਵਾਲ 
ਵਿਰਸਾ ਸਿੰਘ ਵਲਟੋਹਾ ਜਾਣਬੁਝ ਕੇ ਇਹ ਸਭ ਕਰ ਰਿਹਾ ਕਿ ਅਕਾਲ ਤਖ਼ਤ ਸਾਹਿਬ ਸੁਖਬੀਰ ਬਾਦਲ ਵਿਰੁਧ ਕੋਈ ਫ਼ੈਸਲਾ ਨਾ ਸੁਣਾ ਦੇਵੇ। ਅਕਲਾ ਤਖ਼ਤ 'ਤੇ ਵਲਟੋਹਾ ਦਬਾਅ ਪਾ ਰਿਹਾ ਹੈ। ਵਿਰਸਾ ਸਿੰਘ ਵਲਟੋਹਾ ਨੂੰ ਪੰਥ ਵਿਚੋਂ ਛੇਕਣਾ ਚਾਹੀਦਾ ਹੈ।

ਤਖ਼ਤ ਸਾਹਿਬਾਨ ਦੇ ਜਥੇਦਾਰ ਬਾਰੇ ਜਨਤਕ ਰੂਪ ਦੋਸ਼ ਲਾਉਣ 'ਤੇ ਵਲਟੋਹਾ ਬਾਰੇ ਬੋਲੇ ਬੀਬੀ ਜਗੀਰ ਕੌਰ
 ਅਕਾਲ ਤਖ਼ਤ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ਹੈ। ਜਦੋਂ ਅਸੀਂ ਇਸ ਬਾਰੇ ਬੋਲਦੇ ਹਾਂ ਤਾਂ ਅਸੀਂ ਉਸ ਦੀ ਮਹਾਨਤਾ ਬਾਰੇ ਬੋਲਦੇ ਹਾਂ। ਅਕਾਲ ਤਖ਼ਤ ਸਾਹਿਬ ਅੱਗੇ ਵੱਡੀਆਂ-ਵੱਡੀਆਂ ਸੰਸਥਾਵਾਂ ਚੁੱਕਦੀਆਂ ਹਨ। 

ਗੁਰਪ੍ਰਤਾਪ ਸਿੰਘ ਵਡਾਲਾ ਦਾ ਬਿਆਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ ਤਲਬ ਕਰਨ ਦਾ ਫ਼ੈਸਲਾ ਬਿਲਕੁਲ ਸਹੀ ਹੈ। ਵਲਟੋਹਾ ਆਪਣੀ ਹੱਦ ਪਾਰ ਕਰ ਚੁੱਕਿਆ। ਇਹ ਜਾਣਬੁਝ ਕੇ ਬੇਬੁਨਿਆਦ ਇਲਜ਼ਾਮ ਲਗਾ ਰਹੇ ਹਨ। ਵਿਰਸਾ ਸਿੰਘ ਵਲਟੋਹਾ ਨੇ ਪੂਰੀ ਕੌਮ ਦਾ ਨਿਰਾਦਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਸੀਂ ਧਾਰਮਿਕ ਮੁੱਦਿਆਂ ਵਿਚ ਕਿਸੇ ਦੀ ਵੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ। ਵਲਟੋਹੇ ਨੇ ਇਹ ਬਿਆਨ ਦੇ ਕੇ ਹੋਰ ਨੁਕਸਾਨ ਕਰਵਾ ਲਿਆ।