ਜੈਤੋ ਹਲਕੇ ’ਚ 24 ਸਰਪੰਚ ਅਤੇ 359 ਪੰਚ ਬਿਨ੍ਹਾਂ ਮੁਕਾਬਲਾ ਹੋਏ ਜੇਤੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਧਾਇਕ ਅਮੋਲਕ ਸਿੰਘ ਨੇ ਸਰਬਸੰਮਤੀ ਨਾਲ ਚੁਣੇ ਗਏ 24 ਸਰਪੰਚਾਂ ਨੂੰ ਕੀਤਾ ਸਨਮਾਨਿਤ

In Jaito Constituency, 24 Sarpanchs and 359 Panchs were uncontested winners

 

Punjab News: ਮੁੱਖ ਮੰਤਰੀ ਭਗਵੰਤ ਸਿੰਘ ਜੀ ਮਾਨ ਜੀ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਜੈਤੋ ਹਲਕੇ ਦੇ ਲੋਕਾਂ ਨੇ ਪਿੰਡਾਂ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਸਰਪੰਚ ਤੇ ਪੰਚਾਂ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ। ਫ਼ਰੀਦਕੋਟ ਦੇ ਜੈਤੋ ਹਲਕੇ ਵਿੱਚ 24 ਸਰਪੰਚ ਅਤੇ 359 ਪੰਚ ਬਿਨਾਂ ਮੁਕਾਬਲਾ ਜੇਤੂ ਹੋਏ। ਅੱਜ ਜੈਤੋ ਹਲਕਾ ਦੇ ਐਮਐਲਏ ਸਰਦਾਰ ਅਮੋਲਕ ਸਿੰਘ ਜੀ ਨੇ 24 ਸਰਪੰਚਾਂ ਨੂੰ ਬੁਲਾ ਕੇ ਸਿਰਪਾਓ ਦਿੱਤੇ ਗਏ ਅਤੇ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ।

ਐਮਐਲਏ ਜੈਤੋ ਅਮੋਲਕ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਮੈਂ ਇਹਨਾਂ ਪਿੰਡਾਂ ਦੇ ਸਮੂਹ ਵੋਟਰਾਂ ਦਾ ਬਹੁਤ ਧੰਨਵਾਦੀ ਹਾਂ ਜਿਨਾਂ ਨੇ ਉਹਨਾਂ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਪਿੰਡਾਂ ਵਿੱਚ ਸਰਪੰਚਾਂ ਤੇ ਪੰਚਾਂ ਦੀ ਸਰਬ ਸੰਮਤੀ ਨੂੰ ਪਹਿਲ ਦਿੱਤੀ ਉਹਨਾਂ ਨੇ ਇਹ ਭਰੋਸਾ ਵੀ ਦਵਾਇਆ ਕਿ ਇਹਨਾਂ ਸਾਰੇ ਪਿੰਡਾਂ ਵਿੱਚ ਵਿਕਾਸ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਸਰਦਾਰ ਅਮੋਲਕ ਸਿੰਘ ਜੀ ਨੇ ਸਮੂਹ ਸਰਪੰਚਾਂ ਨੂੰ ਬੇਨਤੀ ਕੀਤੀ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਪੱਖਪਾਤ ਕੀਤੇ ਕੰਮ ਕਰਨਾ ਹੈ। 

ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਵੀ ਤੇਜ਼ੀ ਨਾਲ ਅੱਗੇ ਵਧਾਉਣਾ ਹੈ ਲੋਕਾਂ ਦੀਆਂ ਮੁਸ਼ਕਲਾਂ ਦਾ ਪਿੰਡਾਂ ਵਿੱਚ ਪਹਿਲ ਦੇ ਅਧਾਰ ਤੇ ਹੱਲ ਕਰਨਾ ਹੈ। ਅਤੇ ਬੇਨਤੀ ਕੀਤੀ ਕਿ ਸਰਕਾਰ ਦੀਆਂ ਸਾਰੀਆਂ ਸਹੂਲਤਾਂ ਆਮ ਲੋਕਾਂ ਤੱਕ ਪਹੁੰਚਦੀਆਂ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਦੇਣਾ ਹੈ। 

ਇਸ ਸਮੇਂ ਟਰੱਕ ਯੂਨੀਅਨ ਦੇ ਪ੍ਰਧਾਨ ਹਰਸਿਮਰਨ ਮਲਹੋਤਰਾ, ਚੇਅਰਮੈਨ ਗੋਬਿੰਦਰ ਵਾਲੀਆ, ਚੇਅਰਮੈਨ ਲਸ਼ਮਣ ਭਗਤੂਆਣਾ, ਬਲਾਕ ਪ੍ਰਧਾਨ ਬਲਕਰਨ ਸਰਾਵਾਂ, ਰਵਿੰਦਰ ਮੱਲਾ ਕੋਆਰਡੀਨੇਟਰ ਕਿਸਾਨ ਵਿੰਗ ਆਦਿ  ਹਾਜ਼ਰ ਸਨ। ਇਸ ਮੌਕੇ ਸਰਬਸੰਮਤੀ ਨਾਲ ਚੁਣੇ ਜੈਤੋ ਬਲਾਕ ਦੇ ਵੱਖ ਵੱਖ ਪਿੰਡਾਂ ਤੋਂ ਇਲਾਵਾ ਦਿਹਾਤੀ ਕੋਠੇ ਦੇ ਸਰਪੰਚ ਅਤੇ ਪੰਚ ਮੌਜੂਦ ਸਨ।