Majitha Accident News: ਬੱਸ ਤੇ ਟਰੱਕ ਦੀ ਲਪੇਟ 'ਚ ਆਉਣ ਕਾਰਨ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Majitha Accident News: ਅਭੀ (22 ਸਾਲ), ਅਤੇ ਪ੍ਰਦੀਪ ਕੁਮਾਰ (24 ਸਾਲ) ਵਜੋਂ ਹੋਈ ਹ ਮ੍ਰਿਤਕਾਂ ਦੀ ਪਛਾਣ

Majitha Accident News in punjabi

Majitha Accident News in punjabi: ਮਜੀਠਾ ਰੋਡ ’ਤੇ ਵਾਪਰੇ ਇਕ ਸੜਕ ਹਾਦਸੇ ਵਿਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਅਭੀ (22 ਸਾਲ), ਅਤੇ ਪ੍ਰਦੀਪ ਕੁਮਾਰ (24 ਸਾਲ) ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਨਵੇਂ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਜੀਠੇ ਵਲ ਜਾ ਰਹੇ ਸਨ। ਜਦੋਂ ਉਹ ਪੰਡੋਰੀ ਤੋਂ ਅੱਗੇ ਨਵੇਂ ਨਾਗ ਦੇ ਨਜ਼ਦੀਕ ਪਹੁੰਚੇ ਤਾਂ ਉਹ ਇਕ ਬੱਸ ਅਤੇ ਟਰੱਕ ਦੀ ਲਪੇਟ ਵਿਚ ਆ ਗਏ, ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਸੂਚਨਾ ਮਿਲਦਿਆਂ ਹੀ ਮਜੀਠਾ ਪੁਲਿਸ ਤੁਰਤ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਹਾਦਸਾਗ੍ਰਸਤ ਹੋਏ ਮੋਟਰਸਾਈਕਲ ਨੂੰ ਵੀ ਪੁਲਿਸ ਨੇ ਜ਼ਬਤ ਕਰ ਲਿਆ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਬੱਸ ਤੇ ਟਰੱਕ ਦੇ ਡਰਾਈਵਰਾਂ ਦੀ ਭੂਮਿਕਾ ਦੀ ਪੜਤਾਲ ਕੀਤੀ ਜਾ ਰਹੀ ਹੈ। 

ਅੰਮ੍ਰਿਤਸਰ ਤੋਂ ਬਹੋੜੂ ਦੀ ਰਿਪੋਰਟ