ਕੈਂਸਰ ਮਰੀਜ਼ਾਂ ਦਾ ਪਤਾ ਲਗਾ ਕੇ ਇਲਾਜ ਕਰਵਾਏਗੀ ਸਰਕਾਰ : ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਵਿਚ 121 ਕਰੋੜ ਨਾਲ ਤਿਆਰ ਹੋਮੀ ਭਾਭਾ ਕੈਂਸਰ...

The government will provide treatment to cancer patients in the state

ਸੰਗਰੂਰ (ਪੀਟੀਆਈ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਵਿਚ 121 ਕਰੋੜ ਨਾਲ ਤਿਆਰ ਹੋਮੀ ਭਾਭਾ ਕੈਂਸਰ ਹਸਪਤਾਲ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ  ਟਾਟਾ ਦੇ ਸਹਿਯੋਗ ਨਾਲ ਸੂਬੇ ਵਿਚ ਕੈਂਸਰ ਪ੍ਰੀਵੈਂਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਵੀ ਕੀਤੀ। ਇਸ ‘ਤੇ 10 ਕਰੋੜ ਰੁਪਏ ਖਰਚ ਹੋਵੇਗਾ। ਪ੍ਰੋਗਰਾਮ ਦੇ ਤਹਿਤ 2 ਲੱਖ ਲੋਕਾਂ ਦਾ ਸਰਵੇ ਕਰ ਕੇ ਛਾਤੀ, ਬੱਚੇਦਾਨੀ ਅਤੇ ਮੂੰਹ ਦੇ ਕੈਂਸਰ ਦੀ ਸ਼ੁਰੂਆਤੀ ਸਟੇਜ ‘ਤੇ ਪਤਾ ਲਗਾ ਕੇ ਉਨ੍ਹਾਂ ਦਾ ਇਲਾਜ ਹੋਮੀ ਭਾਭਾ ਕੈਂਸਰ ਹਸਪਤਾਲ ਵਿਚ ਕੀਤਾ ਜਾਵੇਗਾ।

ਜਿਨ੍ਹਾਂ ਨੂੰ ਵਧਾਉਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਇਸ ਦੇ ਲਈ ਟਾਟਾ ਤੋਂ ਸਹਿਯੋਗ ਮੰਗਿਆ ਹੈ। ਕੈਪਟਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੇ ਦੌਰਾਨ ਜਨਤਾ ਨਾਲ ਤਿੰਨ ਵੱਡੇ ਵਾਅਦੇ ਕੀਤੇ ਸਨ ਜਿਨ੍ਹਾਂ ਵਿਚ ਨੌਜਵਾਨਾਂ ਨੂੰ ਨੌਕਰੀ, ਕੈਂਸਰ ਦੀ ਰੋਕਥਾਮ ਅਤੇ ਨਸ਼ੇ ਦਾ ਖ਼ਾਤਮਾ ਸ਼ਾਮਿਲ ਹਨ। ਕੈਂਸਰ ਦੇ ਉਪਚਾਰ ਲਈ ਹਸਪਤਾਲ ਖੁੱਲ੍ਹਣੇ ਸ਼ੁਰੂ ਹੋ ਗਏ ਹਨ। ਸਰਕਾਰ 4 ਲੱਖ 52 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇ ਚੁੱਕੀ ਹੈ। ਨਸ਼ੇ ਨੂੰ ਖ਼ਤਮ ਕਰਨ ਲਈ ਵੀ ਕਦਮ ਲਗਾਤਾਰ ਚੁੱਕੇ ਜਾ ਰਹੇ ਹਨ।

ਅਜਿਹੇ ਵਿਚ ਫੂਡ ਐਂਡ ਸਪਲਾਈ ਵਿਭਾਗ ਨੇ ਕੇਂਦਰੀ ਮੰਤਰੀ ਨੂੰ ਪੱਤਰ ਲਿਖ ਕੇ ਨਮੀ ਮਾਮਲੇ ਨੂੰ ਸੁਲਝਾਉਣ ਦੀ ਅਪੀਲ ਕੀਤੀ ਹੈ। ਤਾਂਕਿ ਕਿਸਾਨਾਂ ਨੂੰ ਪਰੇਸ਼ਾਨੀ ਨਾ ਹੋਵੇ। ਸਰਕਾਰ ਨੌਜਵਾਨਾਂ ਨੂੰ ਸਮਾਰਟ ਫ਼ੋਨ ਵੀ ਛੇਤੀ ਉਪਲੱਬਧ ਕਰਵਾਏਗੀ। ਇਸ ਦੇ ਲਈ ਟੈਂਡਰ ਦੀ ਪ੍ਰਕਿਰਿਆ ਚੱਲ ਰਹੀ ਹੈ।

Related Stories