ਪੰਜਾਬ ਦੇ ਉਤਸ਼ਾਹੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿੱਦਿਅਕ ਮੁਕਾਬਲਿਆਂ ਵਿੱਚ ਹਰ ਵਿਦਿਆਰਥੀ ਅਤੇ ਅਧਿਆਪਕ ਭਾਗ ਲਵੇ...

primary education officers

ਐਸਏਐਸ ਨਗਰ: ਸਿੱਖਿਆ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਜਿਲ੍ਹਿਆਂ ਦੇ 25 ਉਤਸ਼ਾਹੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨਾਲ ਮੁੱਖ ਦਫ਼ਤਰ ਦੇ ਕਾਨਫਰੰਸ ਹਾਲ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਅਤੇ ਉਨ੍ਹਾਂ ਦੇ ਅਧਿਆਪਕਾਂ ਦੀ ਟੀਮ ਨੇ ਮਿਹਨਤ ਨਾਲ ਕੰਮ ਕੀਤਾ ਹੈ ਅਤੇ ਇਸਦੇ ਕਾਰਗਰ ਨਤੀਜੇ ਵੀ ਸਾਹਮਣੇ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 14 ਨਵੰਬਰ ਤੋਂ ਪ੍ਰੀ-ਪ੍ਰਾਇਮਰੀ ਦੇ ਤੀਜੇ ਸਾਲ ਦੇ ਦਾਖ਼ਲੇ ਸ਼ੁਰੂ ਹੋਣ ਜਾ ਰਹੇ ਹਨ।  ਹੁਣ ਮਾਪਿਆਂ ਦਾ ਸਰਕਾਰੀ ਸਕੂਲਾਂ ਵਿੱਚ ਗੁਣਾਤਮਕ ਸਿੱਖਿਆ ਕਾਰਨ ਵਿਸ਼ਵਾਸ ਬਣ ਚੁੱਕਾ ਹੈ ਅਤੇ ਹੁਣ ਬੀਪੀਈਓ ਦੀ ਜਿੰਮੇਵਾਰੀ ਵਧ ਬਣਦੀ ਹੈ ਕਿ ਪ੍ਰੀ-ਪ੍ਰਾਇਮਰੀ ਦੇ ਦਾਖ਼ਲੇ ਲਈ ਵੱਧ ਤੋਂ ਵੱਧ ਪ੍ਰਚਾਰ ਕਰਨਗੇ।  ਇਸ ਲਈ ਬਾਲ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕਰਵਾਏ ਜਾਣ ਵਾਲੇ ਗੁਣਾਤਮਕ ਮੁਕਾਬਲੇ ਅਤੇ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਦੀਆਂ ਖੇਡ ਕਿਰਿਆਵਾਂ ਨਾਲ ਸਕੂਲਾਂ ਦੇ ਮਾਹੌਲ ਦੀ ਸਥਿਤੀ ਨੂੰ ਵਧੀਆ ਢੰਗ ਨਾਲ ਪੇਸ਼ ਕਰਨ ਵਿੱਚ ਸਫ਼ਲਤਾ ਮਿਲੇਗੀ।

 ਸਕੱਤਰ ਸਕੂਲ ਸਿੱਖਿਆ ਪੰਜਾਬ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਕਿਹਾ ਕਿ ਸਮਾਰਟ ਸਕੂਲਾਂ ਵਿੱਚ ਈ-ਕੰਟੈਂਟ ਦੀ ਉਚਿਤ ਵਰਤੋਂ ਕਰਨ 'ਤੇ ਜੋਰ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਸਕੂਲਾਂ ਨੂੰ ਵਧੀਆ ਦਿੱਖ ਦੇਣ ਲਈ ਬੀਪੀਈਓ ਅਤੇ ਅਧਿਆਪਕ ਲਗਨ ਅਤੇ ਉਤਸ਼ਾਹ ਨਾਲ ਕੰਮ ਕਰ ਰਹੇ ਹਨ।  ਉਨ੍ਹਾਂ ਸਕੂਲਾਂ ਵਿੱਚ ਮਿਸ਼ਨ ਸ਼ਤ-ਪ੍ਤੀਸ਼ਤ ਲਈ ਪ੍ਰਾਇਮਰੀ ਅਧਿਆਪਕਾਂ ਵੱਲੋਂ ਲਗਾਈਆਂ ਜਾ ਰਹੀਆਂ ਵਾਧੂ ਜਮਾਤਾਂ ਦੀ ਵੀ ਪ੍ਰਸ਼ੰਸਾਂ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਹਾਜ਼ਰ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਇੱਕ ਦੂਜੇ ਤੋਂ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਾਲੀਆਂ ਬੈਸਟ ਪ੍ਰੈਕਟਿਸਜ਼ ਸਿੱਖ ਕੇ ਜ਼ਰੂਰ ਜਾਣ।

ਮੀਟਿੰਗ ਵਿੱਚ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਕਮ ਡੀਪੀਆਈ ਐਲੀਮੈਂਟਰੀ ਸਿੱਖਿਆ ਪੰਜਾਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੇ ਆਪਣੇ ਸਕੂਲਾਂ ਦੇ ਗੁਣਾਤਮਕ ਵਿਕਾਸ ਸਬੰਧੀ ਰਿਪੋਰਟਾਂ ਤਿਆਰ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਸਿੱਖਿਆ ਨੂੰ ਨਵੇਂ ਮੁਕਾਮ ਤੱਕ ਪਹੁੰਚਾਉਣ ਲਈ ਵਿਉਂਤਬੰਦੀ ਕਰਨ ਅਤੇ ਇਸ ਵਿਉਂਤਬੰਦੀ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਹੱਥ ਲਿਖਤ ਮੈਗਜ਼ੀਨ ਤਿਆਰ ਕਰਨ, ਪੜ੍ਹੋ ਪੰਜਾਬ ਖੇਡੋ ਪੰਜਾਬ, ਅਧਿਆਪਕ ਸਿਖਲਾਈ ਦਾ ਰਿਵਿਊ ਪ੍ਰੀ-ਪ੍ਰਾਇਮਰੀ ਦੇ ਸਪਲੀਮੈਂਟਰੀ ਮਟੀਰੀਅਲ ਦੀ ਉੱਚਿਤ ਵਰਤੋਂ, ਰੀਡਿੰਗ ਕਾਰਨਰ ਦੀ ਵਿਦਿਆਰਥੀਆਂ ਦੇ ਕਿਤਾਬਾਂ ਪੜ੍ਹਨ ਲਈ ਉੱਚਿਤ ਵਰਤੋਂ, ਸਮਾਰਟ ਸਕੂਲਾਂ ਵੱਲ ਧਿਆਨ ਕੇਂਦਰਿਤ ਕਰਨ, ਅੰਗਰੇਜ਼ੀ ਮਾਧਿਅਮ ਵਾਲੇ ਸਕੂਲਾਂ ਵੱਲ ਧਿਆਨ ਦੇਣ, ਬੀਪੀਈਓ ਦੇ ਵੱਲੋਂ ਕੀਤੀਆਂ ਫੀਲਡ ਵਿਜਟਾਂ ਦੀ ਰਿਪੋਰਟਿੰਗ ਸਬੰਧੀ, ਆਦਿ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਬਲਾਕਾਂ ਦੇ ਬਲਾਕ ਮਾਸਟਰ ਟਰੇਨਰ ਵੀ ਮੌਜੂਦ ਸਨ।