ਜੇ ਕਿਸਾਨੀ ਦਾ ਇਹੋ ਹਾਲ ਰਿਹਾ ਤਾਂ ਪੰਜਾਬ ਮੁੜ ਕਾਲੇ ਦੌਰ ‘ਚ ਜਾ ਸਕਦੈ -ਰੰਧਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਨਾਲ ਲਗਦੀ ਪਾਕਿਸਤਾਨ ਸਰਹੱਦ ਖੋਲ੍ਹਣ ਦੀ ਕੀਤੀ ਮੰਗ

sukhjinder singh randhwa

ਚੰਡੀਗੜ੍ਹ : (ਹਰਦੀਪ ਸਿੰਘ ਭੋਗਲ) – ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਨੂੰ ਇਕ ਵਾਰ ਫਿਰ ਕਿਸਾਨ ਵਿਰੋਧੀ ਦੱਸਿਆ ਹੈ । ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦਾ ਕਿਸਾਨ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋ ਰਿਹਾ ਹੈ ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ । ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਬਿੱਲ ਰੱਦ ਨਾ ਕੀਤੇ ਤਾਂ ਕਿਸਾਨਾਂ ਦੀ ਦੀਵਾਲੀ ਸਦਾ ਲਈ ਕਾਲੀ ਹੋ ਜਾਵੇਗੀ ।