ਜ਼ਮੀਨੀ ਵਿਵਾਦ ਕਾਰਨ ਸਾਬਕਾ ਫ਼ੌਜੀ ਨੇ ਚਲਾਈਆਂ ਗੋਲੀਆਂ, 2 ਸਕੇ ਭਰਾਵਾਂ ਦੀ ਮੌਤ
ਪੁਲਿਸ ਨੂੰ ਦਿੱਤੀ ਗਈ ਘਟਨਾ ਦੀ ਸੂਚਨਾ
kills 2 brothers
ਮੁਹਾਲੀ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ।
ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਪਿੰਡ ਕਲੇਰ ਖ਼ੁਰਦ ਤੋਂ ਸਾਹਮਣੇ ਆਇਆ ਹੈ
ਜਿਥੇ ਸਾਬਕਾ ਫ਼ੌਜੀ ਨੇ ਆਪਣੀ ਰਾਈਫ਼ਲ ਨਾਲ ਗੋਲੀਆਂ ਚਲਾ ਕੇ ਦੋ ਸਕੇ ਭਰਾਵਾਂ ਨੂੰ ਮੌਕੇ 'ਤੇ ਹੀ ਮਾਰ ਦਿੱਤਾ। ਜਾਣਕਾਰੀ ਅਨੁਸਾਰ ਘਟਨਾ ਸਵੇਰੇ ਕਰੀਬ 10.45 ਦੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਮੀਨੀ ਝਗੜੇ ਚਿਰਾਂ ਤੋਂ ਚੱਲਦਾ ਆ ਰਿਹਾ ਸੀ।
ਪੁਲਿਸ ਥਾਣਾ ਸੇਖਵਾਂ ਦੇ ਐਸ. ਐਚ. ਓ. ਲਖਵਿੰਦਰ ਸਿੰਘ ਅਤੇ ਡੀ. ਐਸ. ਪੀ. ਬਟਾਲਾ ਗੁਰਦੀਪ ਸਿੰਘ ਨੇ ਮੌਕੇ 'ਤੇ ਪੁੱਜ ਕੇ ਪੁਲਿਸ ਕਾਰਵਾਈ ਸ਼ੁਰੂ ਕਰ ਕੇ ਦੋਹਾਂ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਲਿਆ।