ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਧਰਨਾ 51ਵੇਂ ਦਿਨ ਵੀ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਦੌਰਾਨ ਕਿਸਾਨ ਨੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

farmer protest

ਜੰਡਿਆਲਾ ਗੁਰੂ -ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ 'ਚ ਵੱਖ ਵੱਖ ਥਾਂ ਤੇ ਲਗਾਤਾਰ ਧਰਨਾ ਜਾਰੀ ਹੈ। ਇਸ ਦੇ ਚਲਦੇ ਅੱਜ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਲੱਗਿਆ ਧਰਨਾ 51ਵੇਂ ਦਿਨ ਦਾਖਲ ਹੋ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਇਹ ਧਰਨਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ।

ਇਸ ਦੌਰਾਨ ਕਿਸਾਨਾਂ ਵਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ ਕਿਸਾਨ ਨੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਗੱਲ਼ਬਾਤ ਦੇ ਸੱਦੇ ਨੂੰ ਠੁਕਰਾ ਦਿੱਤਾ ਤੇ ਉਹ ਧਰਨੇ ਤੇ ਹੀ ਬੈਠੇ ਹਨ। ਪਰ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰ ਰਹੇ ਪੰਜਾਬ ਦੇ ਕਿਸਾਨਾਂ ਦੀਆਂ 30 ਜਥੇਬੰਦੀਆਂ ਦੇ ਲੀਡਰ ਅੱਜ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਖ਼ੁਰਾਕ ਤੇ ਸਪਲਾਈ ਤੇ ਰੇਲ ਮੰਤਰੀ ਪੀਯੂਸ਼ ਗੋਇਲ ਨਾਲ ਮੀਟਿੰਗ ਕਰ ਰਹੇ ਹਨ। 

ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਸਾਫ਼ ਆਖ ਦਿੱਤਾ ਹੈ ਕਿ ਖੇਤੀ ਸੁਧਾਰ ਕਾਨੂੰਨਾਂ ਬਾਰੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਹ ਕਾਨੂੰਨ ਰੱਦ ਕੀਤੇ ਜਾਣ। ਇਸ ਲਈ ਤੈਅ ਹੈ ਕਿ ਮੀਟਿੰਗ ਵਿੱਚ ਗੱਲ ਕਿਸੇ ਤਣ ਪੱਤਣ ਲੱਗਣ ਦੇ ਆਸਾਰ ਨਹੀਂ।