ਦੇਸ਼ 'ਚ ਪਹਿਲੀ ਵਾਰ ਮੰਦੀ ਦੀ ਮਾਰ, ਮੋਦੀ ਨੇ ਦੇਸ਼ ਦੀ ਤਾਕਤ ਨੂੰ ਕਮਜ਼ੋਰੀ 'ਚ ਬਦਲਿਆ: ਰਾਹੁਲ ਗਾਂਧੀ

ਏਜੰਸੀ

ਖ਼ਬਰਾਂ, ਪੰਜਾਬ

ਦੇਸ਼ 'ਚ ਪਹਿਲੀ ਵਾਰ ਮੰਦੀ ਦੀ ਮਾਰ, ਮੋਦੀ ਨੇ ਦੇਸ਼ ਦੀ ਤਾਕਤ ਨੂੰ ਕਮਜ਼ੋਰੀ 'ਚ ਬਦਲਿਆ: ਰਾਹੁਲ ਗਾਂਧੀ

image

ਨਵੀਂ ਦਿੱਲੀ, 12 ਨਵੰਬਰ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਦੀ ਆਰਥਕ ਸਥਿਤੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਿਆ ਹੈ।
ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਇਤਿਹਾਸ ਵਿਚ ਪਹਿਲੀ ਵਾਰ ਆਰਥਕ ਮੰਦੀ ਦੀ ਚਪੇਟ ਵਿਚ ਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਤਾਕਤ ਨੂੰ ਕਮਜ਼ੋਰੀ ਵਿਚ ਬਦਲ ਦਿਤਾ ਹੈ।
ਰਿਜ਼ਰਵ ਬੈਂਕ ਦੇ ਅਨੁਮਾਨਾਂ ਮੁਤਾਬਕ ਵਿੱਤੀ ਸਾਲ 2020-21 ਦੂਜੀ ਤਿਮਾਹੀ ਵਿਚ ਆਰਥਕ ਵਿਕਾਸ ਦਰ ਨਕਾਰਾਤਮਕ ਰਹੀ ਹੈ। ਜੀਡੀਪੀ ਦਰ ਦੂਜੀ ਤਿਮਾਹੀ ਵਿਚ -8.6 ਘੱਟ ਹੋਈ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੋਟਬੰਦੀ, ਲੌਕਡਾਊਨ ਅਤੇ ਸਰਕਾਰ ਦੇ ਹੋਰ ਆਰਥਕ ਫ਼ੈਸਲਿਆਂ ਨੂੰ ਲੈ ਕੇ ਲਗਾਤਾਰ ਸਰਕਾਰ 'ਤੇ ਹਮਲਾ ਬੋਲਦੇ ਰਹੇ ਹਨ। ਉਨ੍ਹਾਂ ਨੇ ਨੋਟਬੰਦੀ ਦੇ ਚਾਰ ਸਾਲ ਪੂਰੇ ਹੋਣ ਮੌਕੇ ਮੋਦੀ ਸਰਕਾਰ ਦੇ ਇਸ ਫ਼ੈਸਲੇ ਨੂੰ ਗ਼ਰੀਬਾਂ 'ਤੇ ਸੱਟ ਮਾਰਨ ਵਾਲਾ ਅਤੇ ਪੂੰਜੀਪਤੀਆਂ ਨੂੰ ਫਾਇਦਾ ਪਹੁੰਚਾਉਣ ਵਾਲਾ ਦਸਿਆ ਸੀ।
ਉਨ੍ਹਾਂ ਕਿਹਾ ਕਿ ਲੌਕਡਾਊਨ ਦਾ ਫ਼ੈਸਲਾ ਵੀ ਸਹੀ ਸਮੇਂ 'ਤੇ ਨਹੀਂ ਲਿਆ ਗਿਆ। ਇਸ ਕਾਰਨ ਵੱਡੇ ਪੱਧਰ 'ਤੇ ਪ੍ਰਵਾਸੀਆਂ ਨੂੰ ਵਾਪਸ ਆਉਣਾ ਪਿਆ। ਇਸ ਦੇ ਨਾਲ ਹੀ ਇਸ ਕਾਰਨ ਅਰਥਵਿਵਸਥਾ 'ਤੇ ਡੂੰਘੀ ਸੱਟ ਵੱਜੀ ਹੈ। (ਏਜੰਸੀ)
ਜ਼ਿਕਰਯੋਗ ਹੈ ਕਿ ਕੋਰੋਨਾ ਕਾਲ ਵਿਚ ਲੌਕਡਾਊਨ ਅਤੇ ਆਰਥਕ ਗਤੀਵਿਧੀਆਂ ਹੌਲੀ ਹੋਣ ਦਾ ਅਸਰ ਅਰਥਵਿਵਸਥਾ 'ਤੇ ਸਾਫ਼ ਦਿਖਾਈ ਦੇ ਰਿਹਾ ਹੈ। ਦੇਸ਼ ਦੀ ਅਰਥ-ਵਿਵਸਥਾ ਬਹੁਤ ਮਾੜੇ ਦੌਰ ਵਿਚੋਂ ਲੰਘ ਰਹੀ ਹੈ। (ਏਜੰਸੀ)