ਕਿਸਾਨ ਜਥੇਬੰਦੀਆਂ ਤੇ ਕੇਂਦਰ ਵਿਚਕਾਰ ਮੀਟਿੰਗ ਅੱਜ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਹੀਂ ਹੋਵੇਗੀ ਸ਼ਾਮਿਲ
Meeting between farmers' organizations and the center today
ਚੰਡੀਗੜ੍ਹ - ਕੇਂਦਰ ਸਰਕਾਰ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਕੇਂਦਰੀ ਦੇ ਮੰਤਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਬੀਤੇ ਕੱਲ੍ਹ ਚੰਡੀਗੜ੍ਹ ਕਿਸਾਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਬੈਠਕ ਦੌਰਾਨ ਕੇਂਦਰ ਸਰਕਾਰ ਦੇ ਸੱਦੇ ਨੂੰ ਪ੍ਰਵਾਨ ਕਰ ਲਿਆ ਗਿਆ ਸੀ। ਅੱਜ 13 ਨਵੰਬਰ ਨੂੰ ਕੇਂਦਰ ਸਰਕਾਰ ਵਲੋਂ ਸੱਦੀ ਗਈ ਮੀਟਿੰਗ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸ਼ਾਮਿਲ ਨਹੀਂ ਹੋਵੇਗੀ। ਇਸ ਬਾਰੇ ਜਾਣਕਾਰੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਸਾਂਝੀ ਕੀਤੀ ਸੀ।