ਕੇਂਦਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੀਟਿੰਗ ਰਹੀ ਬੇਸਿੱਟਾ

ਏਜੰਸੀ

ਖ਼ਬਰਾਂ, ਪੰਜਾਬ

26 -27 ਨੂੰ ਕਿਸਾਨਾਂ ਦਾ ਵੱਡਾ ਸੰਘਰਸ਼ ਹੋਵੇਗਾI ਸ਼ੁਰੂ

Meeting Between Center And Farmer Organization

ਚੰਡੀਗੜ੍ਹ - ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਅਤੇ ਪੰਜਾਬ ਦੀਆਂ ਜਥੇਬੰਦੀਆਂ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ ਹੈI ਮੀਟਿੰਗ 'ਚ ਮੌਜੂਦ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਦੋਵੇਂ ਕੇਂਦਰੀ ਮੰਤਰੀ ਟੱਸ ਤੋਂ ਮੱਸ ਨਹੀਂ ਹੋਏ ਤੇ ਉਨ੍ਹਾਂ ਵੱਲੋਂ ਜਥੇਬੰਦੀਆਂ ਨੂੰ ਪੰਜਾਬ ਅੰਦਰ ਸਾਰੀਆਂ ਰੇਲਾਂ ਚਲਾਉਣ ਲਈ ਕਿਹਾ ਗਿਆ ਸੀ

ਪਰ ਜਥੇਬੰਦੀ ਦੇ ਆਗੂਆਂ ਨੇ ਦੋ ਟੁਕ ਮੰਤਰੀਆਂ ਨੂੰ ਕਿਹਾ ਹੈ ਕਿ ਪੰਜਾਬ ਅੰਦਰ ਕੇਵਲ ਮਾਲ ਗੱਡੀਆਂ ਹੀ ਚੱਲਣ ਦਿੱਤੀਆਂ ਜਾਣਗੀਆਂ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਥੇਬੰਦੀਆਂ ਵੱਲੋਂ ਵਿੱਢਿਆ ਸੰਘਰਸ਼ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ 26 -27 ਨੂੰ ਕਿਸਾਨਾਂ ਦਾ ਵੱਡਾ ਸੰਘਰਸ਼ ਸ਼ੁਰੂ ਹੋਵੇਗਾ।