ਮੁੱਖ ਮੰਤਰੀ ਨੇ ਬਾਲ ਕਲਾਕਾਰ ਨੂਰ ਨਾਲ ਮੁਲਾਕਾਤ ਕਰਕੇ ਸ਼ੁੱਭ ਕਾਮਨਾਵਾਂ ਦਿੱਤੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਵੀ ਨੂਰ ਨੂੰ ਮਿਲੇ ਅਤੇ ਉਨ੍ਹਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ

Captain Amarinder Singh on Friday met child artist Noorpreet Kaur

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੂਰ ਦੇ ਨਾਮ ਨਾਲ ਪ੍ਰਸਿੱਧ ਬਾਲ ਕਲਾਕਾਰ ਨੂਰਪ੍ਰੀਤ ਕੌਰ ਅਤੇ ਉਸ ਦੀ ਭੈਣ ਜਸ਼ਨਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ।

ਆਪਣੀ ਸਰਕਾਰੀ ਰਿਹਾਇਸ਼ 'ਤੇ ਦੋਵਾਂ ਨਾਲ ਹਾਸੇ-ਠੱਠੇ ਵਾਲੀਆਂ ਗੱਲਾਂ ਕਰਦਿਆਂ ਮੁੱਖ ਮੰਤਰੀ ਨੇ ਦੋਵੇਂ ਲੜਕੀਆਂ ਨੂੰ ਮਠਿਆਈ ਦੀ ਵੀ ਪੇਸ਼ਕਸ਼ ਕੀਤੀ।ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਵੀ ਨੂਰ ਨੂੰ ਮਿਲੇ ਅਤੇ ਉਨ੍ਹਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ। ਪਰਦੇ 'ਤੇ ਪਟਕੇ ਵਿੱਚ ਦਿਸਦਾ ਲੜਕਾ ਨੂਰ ਅਸਲ ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਦੀ ਲੜਕੀ ਹੈ।

ਨੂਰ ਦੀ ਸ਼ਾਨਦਾਰ ਅਦਾਕਾਰੀ ਸਦਕਾ ਵੱਖ-ਵੱਖ ਸੋਸ਼ਲ ਮੀਡੀਆ 'ਤੇ ਵੱਡੀ ਗਿਣਤੀ ਵਿੱਚ ਉਸ ਦੇ ਪ੍ਰਸੰਸਕ ਹਨ ਅਤੇ ਨੂਰ ਲੱਖਾਂ ਲੋਕਾਂ ਦੇ ਦਿਲਾਂ ਦੀ ਧੜਕਣ ਹਨ। ਉਸ ਨੂੰ ਹਾਸੇ-ਠੱਠੇ ਦੇ ਅੰਦਾਜ਼ ਨਾਲ ਸਮਾਜਿਕ ਸੁਨੇਹਾ ਦੇਣ ਦੇ ਤੌਰ 'ਤੇ ਜਾਣਿਆ ਜਾਂਦਾ ਹੈ।