ਰਾਣਾ ਕੇ.ਪੀ. ਸਿੰਘ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ

Rana KP Singh congratulates Diwali and Bandi Chhod Diwas

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।

ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ  ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਉਨ੍ਹਾਂ ਸਭਨਾਂ ਨੂੰ ਅਪੀਲ ਕੀਤੀ ਹੈ।

ਰਾਣਾ ਕੇ.ਪੀ. ਸਿੰਘ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖ ਕੌਮ ਨੰੂ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਸਪੀਕਰ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।