ਕਰਤਾਰਪੁਰ ਸਾਹਿਬ ਦਾ ਲਾਂਘਾ ਨਾ ਖੁਲ੍ਹਣ ਕਾਰਨ ਸਿੱਖ ਕੌਮ ਵਿਚ ਨਿਰਾਸ਼ਾ : ਜਥੇਦਾਰ ਬ੍ਰਹਮਪੁਰਾ

ਏਜੰਸੀ

ਖ਼ਬਰਾਂ, ਪੰਜਾਬ

ਕਰਤਾਰਪੁਰ ਸਾਹਿਬ ਦਾ ਲਾਂਘਾ ਨਾ ਖੁਲ੍ਹਣ ਕਾਰਨ ਸਿੱਖ ਕੌਮ ਵਿਚ ਨਿਰਾਸ਼ਾ : ਜਥੇਦਾਰ ਬ੍ਰਹਮਪੁਰਾ

image

ਅੰਮ੍ਰਿਤਸਰ, 12 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਕੇਂਦਰ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਇਜ਼ਾਜਤ ਨਾ ਦੇਣਾ ਬੇਹੱਦ ਮੰਦਭਾਗਾ ਹੈ। ਇਹ ਪ੍ਰਗਟਾਵਾ ਸਾਬਕਾ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਨੇ ਜਾਰੀ ਪ੍ਰੈਸ ਬਿਆਨ ਕਰਦਿਆਂ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਦੀ ਮੋਦੀ ਸਰਕਾਰ ਸਿੱਖ ਕੌਮ ਨਾਲ ਘੋਰ ਵਿਤਕਰਾ ਕਰ ਰਹੀ ਹੈ। ਕੋਰੋਨਾ ਵਾਇਰਸ ਦਾ ਹਵਾਲਾ ਦਿੰਦਿਆਂ ਕੇਂਦਰ ਸਰਕਾਰ ਜਾਣ ਬੁਝ ਕੇ ਸਾਜਸ਼ ਤਹਿਤ ਲਾਂਘਾ ਬੰਦ ਕਰ ਰਖਿਆ ਹੈ ਜਦਕਿ ਬਾਕੀ ਗੁਰੂੂਧਾਮ ਅਤੇ ਕੌਮਾਂਤਰੀ ਸਰਹੱਦਾਂ ਸਰਕਾਰਾਂ ਨੇ ਖੋਲ੍ਹ ਦਿਤੀਆਂ ਹਨ ਇਸ ਦੇ ਬਾਵਜੂਦ ਕਰਤਾਰਪੁਰ ਲਾਂਘਾ ਬੰਦ ਰਖਣਾ ਕੇਂਦਰ ਸਰਕਾਰ ਦੀ ਸਿੱਖਾਂ ਪ੍ਰਤੀ ਨਫ਼ਰਤ ਭਰੀ ਸੋਚ ਪ੍ਰਗਟਾਵਾ ਕਰਦੀ ਹੈ। ਸਾਬਕਾ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰਤ ਖੋਲ੍ਹਿਆ ਜਾਵੇ ਤਾਂ ਗੁਰੂਧਾਮ ਤੋਂ ਵਿਛੜੀ ਸਿੱਖ ਕੌੌਮ ਦਰਸ਼ਨ ਦੀਦਾਰ ਕਰ ਸਕੇ। 
ਜ਼ਿਕਰਯੋਗ ਹੈ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪਰਾ ਵਲੋਂ 4 ਅਪ੍ਰੈਲ 2021 ਨੂੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਬਾਰੇ ਪੱਤਰ ਵੀ ਲਿਖਿਆ ਗਿਆ ਸੀ। ਜਦਕਿ ਪਿਛਲੇ ਸਾਲ ਕੇਂਦਰ ਦੀ ਮੋਦੀ ਸਰਕਾਰ ਨੇ 16 ਮਾਰਚ 2020 ਨੂੰ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਬੰਦ ਕਰ ਦਿਤਾ ਸੀ ਪਰ ਪਾਕਿਸਤਾਨ ਨੇ ਬਾਅਦ ਜੂਨ 2020 ਨੂੰ ਲਾਂਘਾ ਮੁੜ ਸ਼ੁਰੂ ਕਰਨ ਦੀ ਤਜਵੀਜ਼ ਦਿਤੀ ਸੀ, ਜਿਸ ਨੂੰ ਭਾਰਤ ਸਰਕਾਰ ਨੇ ਅਣਗੌਲਿਆ ਕਰ ਦਿਤਾ ਸੀ।
ਕੈਪਸ਼ਨ-ਏ ਐਸ ਆਰ ਬਹੋੜੂ— 12— 1— ਰਣਜੀਤ ਸਿੰਘ ਬ੍ਰਹਮਪੁਰਾ ।