ਸ਼ਾਹਕੋਟ/ਮਲਸੀਆਂ, 12 ਨਵੰਬਰ (ਕੁਲਜੀਤ ਸਿੰਘ ਖਿੰਡਾ) : ਸ਼੍ਰੋਮਣੀ ਕਮੇਟੀ ਦੇ ਅਕਾਊਂਟੈਟ ਜਤਿੰਦਰਪਾਲ ਸਿੰਘ, ਪ੍ਰੈੱਸ ਕਲੱਬ ਸ਼ਾਹਕੋਟ ਦੇ ਪ੍ਰਧਾਨ ਪਿ੍ਰਤਪਾਲ ਸਿੰਘ ਤੇ ਸਿੱਖ ਸਟੂਡੈਂਟ ਫੈਦਰੇਸ਼ਨ (ਮਹਿਤਾ) ਦੇ ਮੁੱਖ ਬੁਲਾਰੇ ਗੁਰਮਿੰਦਰ ਸਿੰਘ ਚਾਵਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਹੁਰਾ ਅਤੇ ਤਖਤ ਸ਼੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਕਲਿਆਣ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ। ਉਹ ਕਰੀਬ 78 ਸਾਲ ਦੇ ਸਨ। ਉਹ 33 ਸਾਲ ਪਟਨਾ ਸਾਹਿਬ ਕਮੇਟੀ ਦੇ ਮੈਂਬਰ ਰਹੇ। ਕਲਿਆਣ ਸਿੰਘ ਆਪਣੇ ਪਿੱਛੇ ਪਤਨੀ ਤੇ ਤਿੰਨ ਬੇਟੀਆਂ ਨੂੰ ਛੱਡ ਗਏ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੀਆਂ ਬੇਟੀਆਂ ਦਲਜੀਤ ਕੌਰ ਅੰਮ੍ਰਿਤਸਰ, ਰਣਜੀਤ ਕੌਰ ਸ਼ਾਹਕੋਟ ਤੇ ਹਰਮੀਤ ਕੌਰ ਪਠਾਨਕੋਟ ਨੇ ਦਿੱਤੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਹਲਕਾ ਸਾਹਨੇਵਾਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ, ਲੁਧਿਆਣਾ ਦੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਕੰਵਲਜੀਤ ਸਿੰਘ ਸਾਬਕਾ ਪ੍ਰਧਾਨ, ਹਰਦੀਪ ਸਿੰਘ, ਮਲਵਿੰਦਰ ਸਿੰਘ, ਬਲਵੀਰ ਸਿੰਘ ਸਚਦੇਵਾ, ਜਸਵੀਰ ਸਿੰਘ, ਤਰਲੋਚਨ ਸਿੰਘ, ਪਰਮਜੀਤ ਸਿੰਘ, ਮਨਮੀਤ ਸਿੰਘ, ਇੰਦਰਜੀਤ ਸਿੰਘ, ਗਗਨਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
image