ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ: ਪਾਕਿ ਅੰਬੈਸੀ ਨੇ 855 ਸ਼ਰਧਾਲੂਆਂ ਨੂੰ ਦਿੱਤੇ ਵੀਜ਼ੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

191 ਸ਼ਰਧਾਲੂਆਂ ਦੇ ਵੀਜ਼ੇ ਕੀਤੇ ਰੱਦ

Sikh Pilgrims 

 

ਅੰਮ੍ਰਿਤਸਰ: ਪਾਕਿ ਅੰਬੈਸੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ 191 ਵੀਜੇ ਰੱਦ ਕਰ ਦਿੱਤੇ ਹਨ। ਸ਼੍ਰੋਮਣੀ ਕਮੇਟੀ ਨੇ 1046 ਪਾਸਪੋਰਟ ਪਾਕਿਸਤਾਨ ਅੰਬੈਸੀ ਨੂੰ ਵੀਜ਼ੇ ਲਈ ਭੇਜੇ ਹਨ। ਹੁਣ 17 ਨਵੰਬਰ ਨੂੰ 855 ਸ਼ਰਧਾਲੂ ਪਾਕਿਸਤਾਨ ਜਾਣਗੇ ਅਤੇ 26 ਨੂੰ ਵਾਪਸ ਆਉਣਗੇ।

 

ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 17 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾਣ  ਵਾਲੇ ਸਿੱਖ ਸ਼ਰਧਾਲੂਆਂ ਦਾ ਜੱਥਾ ਰਵਾਨਾ ਹੋਵੇਗਾ।

 

ਗੁਰੂਦੁਆਰਾ ਨਨਕਾਣਾ ਸਾਹਿਬ ਵਿਖੇ 19 ਨਵੰਬਰ ਨੂੰ ਗੁਰੂ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸ਼ਰਧਾਲੂ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ, ਪੰਜਾ ਸਾਹਿਬ, ਸੱਚਾ ਸੌਦਾ, ਲਾਹੌਰ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ।

 

ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੋਵਿਡ ਦੀ ਜਾਂਚ ਲਈ ਕਮੇਟੀ ਦਫ਼ਤਰ ਵਿੱਚ 14 ਅਤੇ 15 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਜੱਥਾ ਸਿਰਫ਼ ਸੜਕੀ ਰਸਤੇ ਹੀ ਜਾਵੇਗਾ।