Punjab News: ਜੂਆ ਖੇਡ ਰਹੇ ਦੋ ਧੜਿਆਂ ਵਿਚਾਲੇ ਚੱਲੀ ਗੋਲ਼ੀ, ਇਕ ਨੌਜਵਾਨ ਦੀ ਮੌਤ
ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਤੇ ਇਕ ਲਾਪਤਾ ਹੈ
Punjab News: ਦੀਵਾਲੀ ਦੀ ਰਾਤ ਕਰੀਬ ਡੇਢ ਵਜੇ ਦੋ ਧੜਿਆਂ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ। ਇਸ ਗੋਲੀਬਾਰੀ 'ਚ ਦੋ ਲੋਕ ਗੰਭੀਰ ਜ਼ਖਮੀ ਹੋ ਗਏ ਜਦਕਿ ਇਕ ਨੌਜਵਾਨ ਦੀ ਮੌਤ ਹੋ ਗਈ। ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਤੇ ਇਕ ਲਾਪਤਾ ਹੈ। ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸੋਮਵਾਰ ਸਵੇਰੇ ਏਡੀਸੀਪੀ ਤਿੰਨ ਅਭਿਮਨਿਊ ਰਾਣਾ, ਏਸੀਪੀ ਸੁਰਿੰਦਰ ਸਿੰਘ ਤੇ ਥਾਣਾ ਡੀ ਡਿਵੀਜ਼ਨ ਦੇ ਇੰਚਾਰਜ ਸਰਮੇਲ ਸਿੰਘ ਮੌਕੇ ’ਤੇ ਪੁੱਜੇ।
ਦੱਸਿਆ ਜਾ ਰਿਹਾ ਹੈ ਕਿ ਦੋਵਾਂ ਪਾਸਿਆਂ ਤੋਂ 40 ਦੇ ਕਰੀਬ ਗੋਲ਼ੀਆਂ ਚੱਲੀਆਂ। ਹਮਲਾਵਰ ਰਾਤ ਸਮੇਂ ਇਲਾਕੇ 'ਚ ਖੇਡੇ ਜਾ ਰਹੇ ਜੂਏ ਦੀ ਰਕਮ ਲੁੱਟਣ ਪਹੁੰਚੇ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੇ ਜੂਆ ਖੇਡ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਤੇ ਜੂਆ ਖੇਡ ਰਹੇ ਲੋਕਾਂ ਵਿਚਕਾਰ ਝੜਪ ਹੋ ਗਈ। ਮਾਮਲਾ ਇੰਨਾ ਵਧ ਗਿਆ ਕਿ ਦੋਵਾਂ ਪਾਸਿਓਂ ਗੋਲ਼ੀਬਾਰੀ ਸ਼ੁਰੂ ਹੋ ਗਈ। ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਮ੍ਰਿਤਕ ਦੀ ਪਛਾਣ ਪੰਡੋਰੀ ਵੜੈਚ ਵਾਸੀ ਅਰੁਣ ਵਜੋਂ ਹੋਈ ਹੈ।
(For more news apart from Punjab News, stay tuned to Rozana Spokesman)