Jalandhar Murder News: ਦੀਵਾਲੀ ਦੀ ਰਾਤ ਜਲੰਧਰ 'ਚ ਵਾਪਰੀ ਵੱਡੀ ਵਾਰਦਾਤ, ਪਤਨੀ ਨੇ ਪਤੀ ਦਾ ਬੇਰਹਿਮੀ ਨਾਲ ਕੀਤਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋਈ ਮੁਲਜ਼ਮ ਔਰਤ

Jalandhar Murder News in punjabi

Jalandhar Murder News in punjabi: ਜਲੰਧਰ ਜ਼ਿਲ੍ਹੇ 'ਚ ਦੀਵਾਲੀ ਦੀ ਰਾਤ ਨੂੰ ਵੱਡੀ ਵਾਰਦਾਤ ਨੂੰ ਅੰਜਾਮ ਦਿਤਾ ਗਿਆ। ਇੱਥੇ ਲਾਂਬੜਾ ਥਾਣਾ ਖੇਤਰ ਦੇ ਪਿੰਡ ਲੱਲੀਆਂ ਖੁਰਦ 'ਚ ਦੀਵਾਲੀ ਦੀ ਰਾਤ ਨੂੰ ਪਤਨੀ ਨੇ ਆਪਣੇ ਹੀ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਈ।

ਇਹ ਵੀ ਪੜ੍ਹੋ: Chandigarh News : ਚੰਡੀਗੜ੍ਹ ਦੇ ਕੱਪੜਿਆਂ ਦੇ ਸ਼ੋਅਰੂਮ 'ਚ ਲੱਗੀ ਅੱਗ, ਦੀਵਾਲੀ 'ਤੇ ਮਾਲਕ ਨੇ ਕੀਤੀ ਸੀ ਪੂਜਾ 

ਮ੍ਰਿਤਕ ਦੀ ਪਛਾਣ ਮੱਸੀ ਮਨਸੂਰ ਵਜੋਂ ਹੋਈ ਹੈ, ਜਿਸ ਦੇ 4 ਬੱਚੇ ਸਨ ਅਤੇ ਉਹ ਆਪਣੇ ਪਰਿਵਾਰ ਸਮੇਤ ਇਕ ਕਿਸਾਨ ਦੇ ਘਰ ਵਿਚ ਰਹਿੰਦਾ ਸੀ। ਇਸ ਕਤਲ ਦੀ ਸੂਚਨਾ ਲਾਂਬੜਾ ਥਾਣਾ ਪੁਲਿਸ ਨੂੰ ਮਿਲੀ ਤਾਂ ਪੁਲਿਸ ਪ੍ਰਸ਼ਾਸਨ 'ਚ ਹੜਕੰਪ ਮੱਚ ਗਿਆ। ਮੌਕੇ 'ਤੇ ਐਸ.ਐਚ.ਓ. ਅਮਨ ਸੈਣੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਪੁਲਿਸ ਮ੍ਰਿਤਕ ਮੱਸੀ ਮਨਸੂਰ ਦੀ ਪਤਨੀ ਦੀ ਭਾਲ ਵਿੱਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ: Health News : ਪੇਟ ਦੇ ਕੀੜੇ ਖ਼ਤਮ ਕਰਨ ਲਈ ਅਪਣਾਉ ਘਰੇਲੂ ਨੁਸਖ਼ੇ