ਪੰਜਾਬ ਦੇ ਚੋਣ ਕਮਿਸ਼ਨਰ ਵਲੋਂ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁੱਖੀਆਂ ਨਾਲ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਜ ਚੋਣ ਕਮਿਸ਼ਨਰ, ਪੰਜਾਬ ਸ੍ਰੀ ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁੱਖੀਆਂ ਨਾਲ ਪੰਚਾਇਤੀ....

Jagpal Singh Sandhu

ਚੰਡੀਗੜ੍ਹ (ਭਾਸ਼ਾ) : ਰਾਜ ਚੋਣ ਕਮਿਸ਼ਨਰ, ਪੰਜਾਬ ਸ੍ਰੀ ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁੱਖੀਆਂ ਨਾਲ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਮੀਟਿੰਗ ਕੀਤੀ ਗਈ ਮੀਟਿੰਗ ਦੌਰਾਨ ਸ੍ਰੀ ਵੀ.ਕੇ.ਭਾਵਰਾ, ਡੀ.ਜੀ.ਪੀ. ਪੰਜਾਬ ਪੁਲਿਸ (ਨੋਡਲ ਅਫ਼ਸਰ ਫਾਰ ਇਲੈਕਸ਼ਨ), ਆਈ.ਜੀ. ਹੈੱਡਕੁਆਰਟਰ, ਸ੍ਰੀ ਜਤਿੰਦਰ ਔਲਖ ਅਤੇ ਸ੍ਰੀ ਕਮਲ ਕੁਮਾਰ ਗਰਗ, ਸੈਕਟਰੀ,ਰਾਜ ਚੋਣ ਕਮਿਸ਼ਨ ਹਾਜ਼ਰ ਸਨ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ

ਕਿ ਰਾਜ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵੀਡੀਓ ਕਾਨਫਰੈਸਿੰਗ ਰਾਹੀਂ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਚੋਣਾਂ ਸਬੰਧੀ ਮੁੱਢਲੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁੱਖੀਆਂ ਨੂੰ ਆਦੇਸ਼ ਦਿੰਦਿਆਂ ਸ੍ਰੀ ਜਗਪਾਲ ਸਿੰਘ ਸੰਧੂ, ਰਾਜ ਚੋਣ ਕਮਿਸ਼ਨਰ,ਪੰਜਾਬ ਨੇ ਪੁਰ ਅਮਨ-ਅਮਾਨ ਅਤੇ ਨਿਯਮਾਂ ਅਨੁਸਾਰ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਵੋਟਰ ਆਪਣੇ ਵੋਟਿੰਗ ਅਧਿਕਾਰ ਦੀ ਵਰਤੋਂ ਬਿਨ੍ਹਾਂ ਕਿਸੇ ਡਰ ਭੈਅ ਅਤੇ ਦਬਾਅ ਤੋਂ ਕਰ ਸਕਣ।

ਉਨ੍ਹਾਂ ਜ਼ਿਲਾ ਪੁਲਿਸ ਮੁੱਖੀਆਂ ਨੂੰ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਸੁਖਾਵਾਂ ਮਾਹੌਲ ਬਣਾਈ ਰੱਖਣ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਜਾਣ। ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁੱਖੀਆਂ ਨੇ ਰਾਜ ਚੋਣ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਉਹ ਅਮਨ-ਅਮਾਨ ਅਤੇ ਨਿਯਮਾਂ ਅਨੁਸਾਰ ਪੰਚਾਇਤੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕਰਨਗੇ। ਇੱਥੇ ਇਹ ਦੱਸਣਯੋਗ ਹੈ ਕਿ ਪੰਜਾਬ ਰਾਜ ਵਿੱਚ 13276 ਪੰਚਾਇਤਾਂ ਦੀ ਚੋਣ ਕਰਵਾਉਣ ਸਬੰਧੀ 15 ਦਸੰਬਰ,2018 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ ਇਸ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਨਾਮਜ਼ਦਗੀ ਪੱਤਰ ਭਰਨ ਦਾ ਕੰਮ ਸ਼ੁਰੂ ਹੋ ਜਾਵੇਗਾ।