ਕਮਲਨਾਥ ਨੂੰ ਮੁੱਖ ਮੰਤਰੀ ਬਣਾਉਣ ਲੈ ਕੇ ਸੁਖਪਾਲ ਖਹਿਰਾ ਨੇ ਕੈਪਟਨ 'ਤੇ ਬੋਲਿਆ ਹੱਲਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੱਧਪ੍ਰਦੇਸ਼ ਦੀਆਂ ਵਿਧਾਨਸਭਾ ਚੋਣਾਂ ਤੋਂ  ਬਾਅਦ ਕਮਲਨਾਥ ਨੂੰ ਮੁੱਖ ਮੰਤਰੀ ਬਣਾਉਣ ਲੈ ਕੇ ਪੰਜਾਬ ਦੀ ਸਿਆਸਤ ਭਖ ਚੁੱਕੀ ਹੈ। ਆਮ ਆਦਮੀ ....

ਕਮਲਨਾਥ

ਨਵੀਂ ਦਿੱਲੀ (ਭਾਸ਼ਾ) : ਮੱਧ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਤੋਂ  ਬਾਅਦ ਕਮਲ ਨਾਥ ਨੂੰ ਮੁੱਖ ਮੰਤਰੀ ਬਣਾਉਣ ਲੈ ਕੇ ਪੰਜਾਬ ਦੀ ਸਿਆਸਤ ਭਖ ਚੁੱਕੀ ਹੈ। ਆਮ ਆਦਮੀ ਪਾਰਟੀ ਤੋਂ ਮੁਅੱਤਲ ਕੀਤੇ ਗਏ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਹਮਣੇ ਕਮਲਨਾਥ ਨੂੰ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਸਵਾਲ ਚੁਕੇ ਹਨ।

ਖਹਿਰਾ ਨੇ ਮੀਡਿਆ ਰੀਪੋਰਟਾਂ ਦਾ ਹਵਾਲਾ ਦੇ ਕੇ ਕਮਲਨਾਥ ਦੀ ਸਿੱਖ ਕਤਲੇਆਮ ਵਿਚ ਸ਼ੱਕੀ ਭੂਮਿਕਾ ਬਾਰੇ ਦਸਦੇ ਹੋਏ ਕੈਪਟਨ ਨੂੰ ਸਥਿਤੀ ਸਪਸ਼ਟ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਕਮਲ ਨਾਥ ਦਾ ਨਾਮ ਸਾਹਮਣੇ ਆਉਣ ਬਾਅਦ ਡੀਐਸਜੀਐਮਸੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਵਿਰੋਧ ਸ਼ੁਰੂ ਕਰ ਦਿੱਤਾ ਹੈ ਤੇ ਮਨਜਿੰਦਰ ਸਿਰਸਾ ਨੇ ਟਵੀਟ ਕਰ ਕੇ ਰਾਹੁਲ ਗਾਂਧੀ ਨੂੰ ਚੇਤਾਵਨੀ ਦਿੱਤੀ ਹੈ।