ਅਜੋਕੀ ਸਿੱਖ ਲੀਡਰਸ਼ਿਪ ਨੂੰ ਸਿਧਾਂਤਾਂ ਤੇ ਮਰਿਆਦਾਵਾਂ ਦਾ ਕੋਈ ਗਿਆਨ ਨਹੀਂ : ਜਥੇਦਾਰ

ਏਜੰਸੀ

ਖ਼ਬਰਾਂ, ਪੰਜਾਬ

ਮਾਰਚ 2020 ਨੂੰ ਸ੍ਰੀ ਆਨੰਦ ਪੁਰ ਸਾਹਿਬ ਵਿਖੇ ਕੌਮੀ ਇਜਲਾਸ ਸੱਦਣ ਦਾ ਐਲਾਨ

file photo

ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਜੋਕੀ ਸਿੱਖ ਲੀਡਰਸ਼ਿਪ ਨੂੰ ਮਰਿਆਦਾ ਦੇ ਗਿਆਨ ਅਤੇ ਸਿਧਾਂਤਾਂ ਤੋਂ ਸੱਖਣੀ ਕਹਿ ਕੇ ਵੱਖਰੀ ਤਰ੍ਹਾਂ ਬਹਿਸ਼ ਛੇੜ ਦਿਤੀ ਹੈ। ਉਨ੍ਹਾਂ ਦੇ ਇਸ ਬਿਆਨ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲ ਸੇਧਿਤ ਮੰਨਿਆ ਜਾ ਰਿਹਾ ਹੈ।
ਸਮੁੱਚੇ ਸਿੱਖ ਪੰਥ ਦੀ ਅਗਵਾਈ ਦਾ ਦਮ ਭਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਜੋਕੇ ਸਮੇਂ ਕਈ ਸਵਾਲਾਂ ਦੇ ਘੇਰੇ ਵਿਚ ਹੈ। ਅਜਿਹੇ ਹਾਲਾਤਾਂ 'ਚ ਜਥੇਦਾਰ ਦੇ ਇਸ ਬਿਆਨ ਨੂੰ ਅਕਾਲੀ ਲੀਡਰਸ਼ਿਪ ਲਈ ਨਸੀਹਤ ਵਜੋਂ ਵੀ ਵੇਖਿਆ ਜਾ ਰਿਹਾ ਹੈ। ਜਥੇਦਾਰ ਗਿਆਨ ਹਰਪ੍ਰੀਤ ਸਿੰਘ ਦੀ ਰਾਏ ਅਨੁਸਾਰ ਅੱਜ ਦੀ ਸਿੱਖ ਲੀਡਰਸ਼ਿਪ ਮਰਿਆਦਾ ਦੇ ਗਿਆਨ ਅਤੇ ਸਿਧਾਂਤਾਂ ਤੋਂ ਪੂਰੀ ਤਰ੍ਹਾਂ ਸੱਖਣੀ ਹੋ ਚੁੱਕੀ ਹੈ। ਉਨ੍ਹਾਂ ਨੇ ਇਹ ਬਿਆਨ ਬੀਤੇ ਦਿਨ ਆਪਣੀ ਆਨੰਦਪੁਰ ਸਾਹਿਬ ਫੇਰੀ ਦੌਰਾਨ ਦਿਤਾ।