ਕਿਸਾਨ ਅੰਦੋਲਨ ਦੀ ਹਮਾਇਤ 'ਚ ਆਇਆ ਇਸਾਈ ਭਾਈਚਾਰਾ, ਬਟਾਲੇ 'ਚ ਕੀਤਾ ਧਰਨਾ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਾਰ ਉਸ ਨੂੰ ਵਾਪਸ ਲਵੇ ਕਿਉਂਕਿ ਇਹ ਮੁਦਾ ਇਕੱਲੇ ਕਿਸਾਨਾਂ ਦਾ ਨਹੀਂ ਬਲਕਿ ਹਰ ਵਰਗ ਦਾ ਹੈ।

Christian community

ਨਵੀਂ ਦਿੱਲੀ- ਕੇਂਦਰ ਸਰਕਾਰ ਵੱਲੋਂ ਪਾਸ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ।  ਇਸ ਦੌਰਾਨ ਹੁਣ ਵੱਖ-ਵੱਖ ਵਰਗਾਂ ਵੱਲੋਂ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ।

ਇਸ ਦੇ ਚਲਦੇ ਅੱਜ ਬਟਾਲਾ 'ਚ ਮਸੀਹ ਭਾਈਚਾਰੇ ਵੱਲੋਂ ਕਿਸਾਨਾਂ ਦੇ ਸਮਰਥਨ 'ਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ 'ਚ ਇਕੱਠੇ ਹੋਏ ਮਸੀਹ ਭਾਈਚਾਰੇ ਦੇ ਲੋਕਾਂ ਵੱਲੋਂ ਕਿਸਾਨਾਂ ਦੇ ਸਮਰਥਨ ਦਾ ਐਲਾਨ ਕਰਦੇ ਹੋਏ ਕੇਂਦਰ ਸਰਕਾਰ ਖਿਲਾਫ ਰੋਸ ਮਾਰਚ ਕੀਤਾ ਤੇ ਧਰਨਾ ਪ੍ਰਦਰਸ਼ਨ ਕੀਤਾ।

ਮਸੀਹ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਸੀ ਕਿ ਜੋ ਖੇਤੀ ਕਾਨੂੰਨਾਂ ਨੂੰ ਕੇਂਦਰ ਵੱਲੋਂ ਲਾਗੂ ਕੀਤਾ ਗਿਆ ਹੈ। ਸਰਕਾਰ ਉਸ ਨੂੰ ਵਾਪਸ ਲਵੇ ਕਿਉਂਕਿ ਇਹ ਮੁਦਾ ਇਕੱਲੇ ਕਿਸਾਨਾਂ ਦਾ ਨਹੀਂ ਬਲਕਿ ਹਰ ਵਰਗ ਦਾ ਹੈ। ਇਸ ਲਈ ਉਹ ਵੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਇਸ ਦੇ ਨਾਲ ਇਨ੍ਹਾਂ ਲੋਕਾਂ ਨੇ ਕਿਹਾ ਕਿ ਅੱਜ ਹਰ ਵਰਗ ਮੋਦੀ ਸਰਕਾਰ ਤੇ ਉਨ੍ਹਾਂ ਦੇ ਲਏ ਜਾ ਰਹੇ ਫੈਸਲਿਆਂ ਤੋਂ ਦੁਖੀ ਹੈ।