ਮੋਰਚਾ ਫ਼ਤਹਿ ਕਰਨ ਤੋਂ ਬਾਅਦ ਦਰਬਾਰ ਸਾਹਿਬ ਨਤਮਸਤਕ ਹੋਏ ਕਿਸਾਨ ਆਗੂ, ਵਾਹਿਗੁਰੂ ਦਾ ਕੀਤਾ ਸ਼ੁਕਰਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿੱਲੀ ਤੋਂ ਪੰਜਾਬ ਪਹੁੰਚੇ ਕਿਸਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

Farmer leaders paid obeisance at the Darbar Sahib

ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਦੇਸ਼ ਭਰ ਦੇ ਕਿਸਾਨ ਜਸ਼ਨ ਮਨਾ ਰਹੇ ਹਨ। ਦਿੱਲੀ ਤੋਂ ਪੰਜਾਬ ਪਹੁੰਚੇ ਕਿਸਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੋਰਚਾ ਫਤਹਿ ਕਰਨ ਉਪਰੰਤ ਕਿਸਾਨ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਕਿਸਾਨ ਆਗੂਆਂ ਵਲੋਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਵਾਈ ਗਈ।

ਇਸ ਮੌਕੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ ਸਣੇ ਹੋਰ ਵੀ ਕਈ ਆਗੂ ਸ਼ਾਮਲ ਹਨ। ਕਿਸਾਨ ਆਗੂਆਂ ਨੂੰ ਸਨਮਾਨਿਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਸਮਾਗਮ ਰੱਖਿਆ ਗਿਆ ਹੈ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਕਿਸਾਨਾਂ ਦੇ ਸਵਾਗਤ ਲਈ ਜ਼ੋਰਾਂ ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਗਈਆਂ। ਕਿਸਾਨਾਂ ਦਾ ਫੁੱਲਾਂ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ। ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਕਿਸਾਨਾਂ ਦੀ ਵਾਪਸੀ ਦਾ ਸਿਲਸਿਲਾ ਜਾਰੀ ਹੈ।

ਪਿਛਲੇ ਇੱਕ ਸਾਲ ਤੋਂ ਆਪਣੇ ਹੱਕਾਂ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨ ਹੁਣ ਪੂਰੇ ਜਸ਼ਨਾਂ ਨਾਲ ਪੰਜਾਬ ਪਰਤ ਰਹੇ ਹਨ। ਇਸ ਦੌਰਾਨ ਹਰ ਇਲਾਕੇ ਵਿਚ ਕਿਸਾਨਾਂ ਦਾ ਜ਼ੋਰਦਾਰ ਸਵਾਗਤ ਕੀਤਾ ਜਾ ਰਿਹਾ ਹੈ।