ਮੁਕਤਸਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਦਾ 3 ਦਿਨਾਂ ਦਾ ਰਿਮਾਂਡ:ਫਿਰੌਤੀ ਮਾਮਲੇ 'ਚ ਕੀਤੀ ਜਾਵੇਗੀ ਪੁੱਛਗਿੱਛ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਕਤਸਰ ਪੁਲਿਸ ਨੂੰ ਤਿੰਨ ਦਿਨ ਦਾ ਰਿਮਾਂਡ ਦੇ ਦਿੱਤਾ

Gangster Lawrence on Muktsar police remand: He will be questioned in the extortion case, brought on transit remand from Delhi

 

ਮੁਕਤਸਰ- ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਦਾ ਰਿਮਾਂਡ ਤਿੰਨ ਦਿਨ ਹੋਰ ਵਧਾ ਦਿੱਤਾ ਗਿਆ ਹੈ। ਮੁਕਤਸਰ ਪੁਲਿਸ ਨੇ ਫਿਰੌਤੀ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਨੂੰ ਸੀਜੇਐਮ ਦੀ ਅਦਾਲਤ ਵਿੱਚ ਪੇਸ਼ ਕੀਤਾ। ਪੁਲਿਸ ਨੇ ਲਾਰੈਂਸ ਦਾ 6 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਮੁਕਤਸਰ ਪੁਲਿਸ ਨੂੰ ਤਿੰਨ ਦਿਨ ਦਾ ਰਿਮਾਂਡ ਦੇ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਦਿੱਲੀ ਪੁਲਿਸ ਪ੍ਰੋਡੰਕਸ਼ਨ ਵਾਰੰਟ 'ਤੇ ਪੁੱਛਗਿੱਛ ਲਈ ਲਾਰੈਂਸ ਨੂੰ ਦਿੱਲੀ ਲੈ ਗਈ ਸੀ। ਉਹ ਬੀਤੀ 8 ਦਸੰਬਰ ਤੱਕ ਦਿੱਲੀ ਵਿੱਚ ਸੀ। ਪਰ ਮੁਕਤਸਰ ਪੁਲਿਸ ਨੇ 8 ਦਸੰਬਰ ਨੂੰ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕਰ ਕੇ ਲਾਰੈਂਸ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ। ਉਸ ਨੂੰ ਫਿਰੌਤੀ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅਦਾਲਤ ਨੇ 6 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਇਹ ਰਿਮਾਂਡ ਥਾਣਾ ਸਿਟੀ ਵਿੱਚ ਦਰਜ ਐਫਆਈਆਰ ਨੰਬਰ 67 ਦੇ ਆਧਾਰ ’ਤੇ ਹਾਸਲ ਕੀਤਾ ਹੈ। 22 ਮਾਰਚ 2021 ਨੂੰ ਇੱਕ ਵਿਅਕਤੀ ਨੇ ਥਾਣਾ ਸਿਟੀ ਮੁਕਤਸਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ 3 ਨੰਬਰਾਂ ਤੋਂ ਕਾਲਾਂ ਰਾਹੀਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ। 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਪੈਸੇ ਨਾ ਦੇਣ 'ਤੇ ਪੁੱਤਰ ਨੂੰ ਮਾਰਨ ਦੀ ਗੱਲ ਕਹੀ ਗਈ। ਧਮਕੀ ਦੇਣ ਵਾਲਾ ਆਪਣੇ ਆਪ ਨੂੰ ਗੈਂਗਸਟਰ ਲਾਰੈਂਸ ਦੱਸ ਰਿਹਾ ਸੀ। ਇਸ ਸਬੰਧੀ ਪੁਲੀਸ ਨੇ ਲਾਰੈਂਸ ਖ਼ਿਲਾਫ਼ ਧਾਰਾ 387, 506 ਤਹਿਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਦਮਨਪ੍ਰੀਤ ਨਾਮ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜੋ ਜ਼ਮਾਨਤ ’ਤੇ ਬਾਹਰ ਹੈ।