ਜੇਲ੍ਹਾਂ ’ਚੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਜਾਰੀ: ਫਰੀਦਕੋਟ ਤੇ ਰੋਪੜ ਜੇਲ੍ਹ ’ਚੋਂ ਮੋਬਾਈਲ ਫੋਨ ਹੋਏ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਜ਼ਮਾਂ ਖ਼ਿਲਾਫ ਧਾਰਾ 52 prisoners act ਤਹਿਤ ਮਾਮਲਾ ਦਰਜ

The series of finding mobile phones from jails continues: Mobile phones were recovered from Faridkot and Ropar jails.

 

ਫਰੀਦਕੋਟ/ਰੋਪੜ- ਅਕਸਰ ਵਿਵਾਦਾਂ ’ਚ ਰਹਿਣ ਵਾਲੀ ਫ਼ਰੀਦਕੋਟ ਦੀ ਮਾਡਰਨ ਜ਼ੇਲ੍ਹ ਇੱਕ ਵਾਰ ਫਿਰ ਚਰਚਾ ’ਚ ਆਈ। ਜਦੋਂ ਜੇਲ੍ਹ ਅੰਦਰ ਚੱਲੇ ਤਲਾਸ਼ੀ ਅਭਿਆਨ ਦੌਰਾਨ ਦੋ ਦਿਨਾਂ ਅੰਦਰ 9 ਮੋਬਾਇਲ ਫ਼ੋਨ ਤੋਂ ਇਲਾਵਾ ਤਬਾਕੂ,ਬੀੜੀਆ ਆਦਿ ਬ੍ਰਾਮਦ ਕੀਤਾ ਗਿਆ। ਜਿਸ ਨੂੰ ਲੈ ਕੇ ਜੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ’ਤੇ ਚਾਰ ਹਵਾਲਾਤੀਆਂ ਅਤੇ ਇੱਕ ਕੈਦੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਾਣਕਰੀ ਮੁਤਾਬਿਕ ਜੇਲ੍ਹ ਅੰਦਰ ਬੈਰਕਾਂ ਦੀ ਤਲਾਸ਼ੀ ਦੋਰਾਨ ਵੱਖ-ਵੱਖ ਬੈਰਕਾ ’ਚ ਬੰਦ ਕੈਦੀਆਂ ਤੋਂ ਤਿੰਨ ਮੋਬਾਇਲ ਫ਼ੋਨ, ਤਬਾਕੂ ਅਤੇ ਬੀੜੀਆ ਆਦਿ ਬ੍ਰਾਮਦ ਕੀਤਾ ਜਿਸ ਨੂੰ ਲੈਕੇ ਚਾਰ ਹਵਾਲਤੀਆਂ ਅਤੇ ਇੱਕ ਕੈਦੀ ਖਿਲਾਫ ਮਾਮਲਾ ਦਰਜ਼ ਕੀਤਾ ਗਿਆ ਜਦ ਕਿ ਅਗਲੇ ਦਿਨ ਫਿਰ ਤੋਂ ਚੱਲੇ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਅੰਦਰੋਂ ਛੇ ਮੋਬਾਇਲ ਫ਼ੋਨ ਲਾਵਾਰਿਸ ਹਾਲਤ ’ਚ ਬ੍ਰਾਮਦ ਕੀਤੇ ਗਏ।

ਥਾਣਾ ਮੁਖੀ ਇੰਸਪੈਕਟਰ ਜਸਵੰਤ ਸਿੰਘ ਨੇ ਕਿਹਾ ਕਿ ਉਕਤ ਮਾਮਲੇ ’ਚ ਅਰੋਪਿਆ ਨੂੰ ਜਲਦ ਪ੍ਰੋਡੰਕਸ਼ਨ ਵਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਵੇਗੀ। ਕਿ ਜੇਲ੍ਹ ਅੰਦਰ ਉਨ੍ਹਾਂ ਕੋਲ ਮੋਬਾਇਲ ਫੋਨ ਜਾਂ ਹੋਰ ਇਤਰਾਜ਼ਯੋਗ ਸਮੱਗਰੀ ਕਿਵੇਂ ਪੁੱਜੀ।

ਰੋਪੜ ਦੀ ਜੇਲ ਵਿਚ ਜੇਲ੍ਹ ਕਰਮਚਾਰੀਆਂ ਵੱਲੋਂ ਚੈਕਿੰਗ ਕਰਨ ਸਮੇਂਜੇਲ੍ਹ ਦੇ ਅੰਦਰੋ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਜਿਸ ਨਾਲ ਜੇਲ੍ਹ ਦੀ ਸੁਰੱਖਿਆ ਉੱਤੇ ਕਈ ਸਵਾਲ ਖੜੇ ਹੁੰਦੇ ਹਨ।

ਰੋਜ਼ਾਨਾ ਦੀ ਤਰ੍ਹਾਂ ਰੋਪੜ ਜ਼ਿਲ੍ਹੇ ਵਿੱਚ ਚੈਕਿੰਗ ਕੀਤੀ ਜਾ ਰਹੀ ਸੀ ਇਸ ਚੈਕਿੰਗ ਦੌਰਾਨ ਇੱਕ ਟੱਚ ਸਕਰੀਨ ਵਾਲਾ ਮੋਬਾਈਲ ਫੋਨ ਬਰਾਮਦ ਹੋਇਆ ਹੈ। ਇਸ ਦੇ ਨਾਲ ਹੀ ਇੱਕ ਚਾਰਜਰ ਵੀ ਬਰਾਮਦ ਹੋਇਆ ਹੈ।

ਜ਼ਿਕਰਯੋਗ ਹੈ ਕਿ ਜੇਲ੍ਹ ਵਿਚ ਗੌਰਵ ਸ਼ਰਮਾ ਉਰਫ ਗੌਰੂ ਬੱਚਾ ਨਾਮੀ ਅਪਰਾਧੀ ਹੈ, ਜਿਸ ਉੱਤੇ ਪਹਿਲਾਂ ਵੀ ਵੱਖ-ਵੱਖ ਕੇਸ ਚੱਲ ਰਹੇ ਹਨ ਅਤੇ ਇਸ ਤੋਂ ਕੁਝ ਮਹੀਨੇ ਪਹਿਲਾਂ ਮੋਬਾਈਲ ਫੋਨ ਬਰਾਮਦ ਹੋਇਆ ਸੀ। 

ਜੇਲ੍ਹ ਵਿਭਾਗ ਵੱਲੋਂ ਇਸ ਬਾਬਤ ਸਿਟੀ ਥਾਣਾ ਰੋਪੜ ਵਿੱਚ ਧਾਰਾ 52 prisoners act ਹੇਠ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿਚ ਚਾਰ ਵਿਅਕਤੀ ਨਾਮਜ਼ਦ ਕੀਤੇ ਗਏ ਹਨ।