Zirakpur Encounter: ਜ਼ੀਰਕਪੁਰ ਦੇ ਪੀਰ ਮੁਛੱਲਾ 'ਚ ਗੈਂਗਸਟਰ ਤੇ ਪੁਲਿਸ ਵਿਚਾਲੇ ਮੁਕਾਬਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Zirakpur Encounter: ਪੁਲਿਸ ਨੇ ਦੋ ਬਦਮਾਸ਼ਾਂ ਨੂੰ ਕਾਬੂ ਕਰ ਕੇ ਹਿਰਾਸਤ ਵਿਚ ਲਿਆ 

Encounter between gangsters and police in Pir Muchalla of Zirakpur

Encounter between gangsters and police in Pir Muchalla of Zirakpur: ਜ਼ੀਰਕਪੁਰ ਦੇ ਪੀਰ ਮੁਛੱਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ AGTF ਦੀ ਰਿੰਦਾ ਤੇ ਸੋਨੀ ਖੱਤਰੀ ਦੇ ਗੁਰਗੇ ਨਾਲ ਮੁਠਭੇੜ ਹੋਈ। ਮੁਕਾਬਲੇ ਦੌਰਾਨ ਕਈਆਂ ਗੱਲੀਆਂ ਚੱਲੀਆਂ। ਗੋਲਬਾਰੀ ਵਿਚ ਗੈਂਗਸਟਰ ਤੇ ਇਕ ਪੁਲਿਸ ਮੁਲਾਜ਼ਮ ਵੀ ਗੰਭੀਰ ਜ਼ਖ਼ਮੀ ਹੋਇਆ ਹੈ। ਜਿਨ੍ਹਾਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਗੈਂਗਸਟਰ ਉੱਤੇ ਕਈ ਮਾਮਲੇ ਦਰਜ ਸਨ। 

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਹ ਮਿਲੀ ਸੀ ਕਿ ਇੱਥੇ ਰਿੰਦਾ ਤੇ ਸੋਨੂੰ ਖੱਤਰੀ ਗੈਂਗ ਦੇ ਮੈਂਬਰ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਰੁਕੇ ਹੋਏ ਹਨ। ਇਸ ਦੌਰਾਨ ਦੋਵਾਂ ਪਾਸਿਓਂ ਗੋਲ਼ੀਬਾਰੀ ਹੋਈ, ਜਿਸ ਨਾਲ ਖੇਤਰ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮੁੱਢਲੀ ਸੂਚਨਾ ਅਨੁਸਾਰ ਇਸ ਮੁਕਾਬਲੇ ਵਿਚ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਕਾਬੂ ਕਰ ਕੇ ਹਿਰਾਸਤ ਵਿਚ ਲੈ ਲਿਆ।