Chandigarh News: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 1984 ਦੇ ਸਦਮੇ ਨੂੰ ਕੀਤਾ ਉਜਾਗਰ, ਅੰਮ੍ਰਿਤਸਰ ਕੇਸ ਵਿੱਚ ਜ਼ਮਾਨਤ ਕੀਤੀ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Chandigarh News: 'ਅਦਾਲਤ ਨੂੰ "ਭਾਰਤ ਦੇ ਇਤਿਹਾਸ ਦੇ ਸਭ ਤੋਂ ਕਾਲੇ ਅਤੇ ਭਿਆਨਕ ਪਲਾਂ ਵਿੱਚੋਂ ਇੱਕ" ਦੀ ਯਾਦ ਦਿਵਾਈ ਗਈ, ਜੋ ਸਾਲ 1984 ਵਿੱਚ ਵਾਪਰੀ'

Chandigarh News

Punjab and Haryana High Court highlights the trauma of 1984, cancels bail in Amritsar case: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿੱਖ ਕੌਮ ਖਿਲਾਫ ਟਿੱਪਣੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਅੰਮ੍ਰਿਤਸਰ ਦੇ ਇੱਕ ਨੌਜਵਾਨ ਦੀ ਦੂਜੀ ਵਾਰ ਜ਼ਮਾਨਤ ਪਟੀਸ਼ਨ ਖਾਰਜ ਕਰ ਦਿਤੀ ਹੈ। ਜ਼ਮਾਨਤ ਰੱਦ ਕਰਨ ਦੇ ਨਾਲ-ਨਾਲ ਪੰਜਾਬ ਹਰਿਆਣਾ ਹਾਈ ਕੋਰਟ ਨੇ ਭਾਰਤੀ ਇਤਿਹਾਸ ਦੇ ਸਭ ਤੋਂ ਕਾਲੇ ਅਤੇ ਭਿਆਨਕ ਪਲਾਂ, 1984 ਦੇ ਸਿੱਖ  ਨਸਲਕੁਸ਼ੀ ਨੂੰ ਵੀ ਯਾਦ ਕੀਤਾ। ਅਦਾਲਤ ਨੇ ਨੌਜਵਾਨ ਦੀ ਟਿੱਪਣੀ ਨੂੰ ਇਨ੍ਹਾਂ ਦੰਗਿਆਂ ਦੇ ਬਰਾਬਰ ਮੰਨਿਆ ਹੈ।

ਇਹ ਵੀ ਪੜ੍ਹੋ: Kirpan in flight news: ਫਲਾਈਟ 'ਚ ਕਿਰਪਾਨ ਲਿਜਾਣ ਦੀ ਇਜਾਜ਼ਤ ਲਈ ਬੰਬੇ ਹਾਈ ਕੋਰਟ ਪਹੁੰਚਿਆ ਇੰਡੀਗੋ ਦਾ ਪਾਇਲਟ  

ਮੁਲਜ਼ਮ ਰਾਹੁਲ ਸ਼ਰਮਾ ਖ਼ਿਲਾਫ਼ 5 ਮਈ 2023 ਨੂੰ ਅੰਮ੍ਰਿਤਸਰ ਸਦਰ ਥਾਣੇ ਵਿੱਚ ਆਈਪੀਸੀ ਦੀ ਧਾਰਾ 295-ਏ, 298, 153-ਏ, 506 ਅਤੇ 34 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਦੌਰਾਨ ਰਾਹੁਲ ਸ਼ਰਮਾ ਨੇ ਦਸੰਬਰ 2022 ਵਿੱਚ ਅੰਮ੍ਰਿਤਸਰ ਦੇ ਇੱਕ ਸਿੱਖ ਨੌਜਵਾਨ ਵੱਲੋਂ ਕਤਲ ਕੀਤੇ ਹਿੰਦੂ ਆਗੂ ਸੁਧੀਰ ਸੂਰੀ ਦੇ ਕਤਲ ਸਬੰਧੀ ਇੱਕ ਵੀਡੀਓ ਜਾਰੀ ਕੀਤੀ ਸੀ। ਜਿਸ ਵਿੱਚ ਉਸ ਨੇ ਸਿੱਖ ਕੌਮ ਲਈ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਸੀ।

ਇਹ ਵੀ ਪੜ੍ਹੋ: Rajpura Accident News: ਧੁੰਦ ਕਾਰਨ ਰਾਜਪੁਰਾ 'ਚ ਵਾਪਰਿਆ ਵੱਡਾ ਹਾਦਸਾ, ਆਪਸ ਵਿਚ ਟਕਰਾਏ ਕਈ ਵਾਹਨ 

ਦੋਸ਼ੀ ਰਾਹੁਲ ਵੱਲੋਂ ਰੈਗੂਲਰ ਜ਼ਮਾਨਤ ਦੀ ਮੰਗ ਲਈ ਦੂਜੀ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਇਹ ਕੇਸ ਜੱਜ ਜਸਗੁਰਪ੍ਰੀਤ ਸਿੰਘ ਪੁਰੀ ਦੇ ਬੈਂਚ ਦੇ ਸਾਹਮਣੇ ਰੱਖਿਆ ਗਿਆ ਸੀ। ਜੱਜ ਪੁਰੀ ਨੇ ਪਟੀਸ਼ਨਰ ਦੁਆਰਾ ਅਪਲੋਡ ਕੀਤੀ ਕਥਿਤ ਵੀਡੀਓ ਪੋਸਟ ਨੂੰ ਕੇਸ ਨਾਲ ਜੋੜਿਆ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਜੱਜ ਪੁਰੀ ਨੇ ਕਿਹਾ ਕਿ ਅਦਾਲਤ ਨੂੰ 1984 ਦੇ ਨਸਲਕੁਸ਼ੀ ਦੀ ਯਾਦ ਦਿਵਾਈ ਗਈ, ਜੋ ਭਾਰਤ ਦੇ ਇਤਿਹਾਸ ਦੇ ਸਭ ਤੋਂ ਕਾਲੇ ਅਤੇ ਭਿਆਨਕ ਪਲਾਂ ਵਿੱਚੋਂ ਇੱਕ ਸੀ। ਕਥਿਤ ਵੀਡੀਓ ਪੋਸਟ ਦੇ ਆਧਾਰ 'ਤੇ ਜੱਜ ਪੁਰੀ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਅਜਿਹੇ ਬਿਆਨ ਦੇਣ ਦਾ ਮਕਸਦ ਭਾਈਚਾਰਿਆਂ 'ਚ ਦੰਗੇ ਭੜਕਾਉਣਾ ਸੀ। ਜਿਸ ਨੂੰ ਰਾਜ ਵੱਲੋਂ ਢੁਕਵੇਂ ਢੰਗ ਨਾਲ ਰੋਕਿਆ ਗਿਆ।