ਸਿਖਿਆ ਮੰਤਰੀ ਵਲੋਂ ਅਧਿਆਪਕਾਂ ਨੂੰ ਲੋਹੜੀ ਦਾ ਤੋਹਫ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਗੁਰੂ ਗੋਬਿੰਦ ਸਿੰਘ ਦੇ ਜਨਮ ਉਤਸਵ ਅਤੇ ਲੋਹੜੀ ਦੀ ਵਧਾਈ ਅਧਿਆਪਕਾਂ ਨੂੰ ਦਿੰਦੇ ਲੋਹੜੀ ਦੇ ਤੋਹਫ਼ੇ ਵਜੋਂ..........

Education Minister Om Prakash Soni

ਅੰਮ੍ਰਿਤਸਰ  : ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਗੁਰੂ ਗੋਬਿੰਦ ਸਿੰਘ ਦੇ ਜਨਮ ਉਤਸਵ ਅਤੇ ਲੋਹੜੀ ਦੀ ਵਧਾਈ ਅਧਿਆਪਕਾਂ ਨੂੰ ਦਿੰਦੇ ਲੋਹੜੀ ਦੇ ਤੋਹਫ਼ੇ ਵਜੋਂ ਅਗਲੇ ਮਹੀਨੇ ਤੋਂ 5178 ਅਧਿਆਪਕਾਂ ਨੂੰ ਪੂਰੀ ਤਨਖਾਹ ਉਤੇ ਪੱਕਾ ਕਰਨ ਦਾ ਐਲਾਨ ਕੀਤਾ ਹੈ। ਅਪਣੀ ਰਿਹਾਇਸ਼ ਵਿਖੇ ਗੱਲਬਾਤ ਕਰਦੇ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਖਿਆ ਦਾ ਪੱਧਰ ਉਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਇਸੇ ਕੜੀ ਵਜੋਂ ਅਧਿਆਪਕਾਂ ਨੂੰ ਪੱਕੇ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਤਨੋ-ਮਨੋ ਬੱਚਿਆਂ ਦੀ ਪੜ੍ਹਾਈ ਵਲ ਧਿਆਨ ਦੇ ਸਕਣ।

ਸਕੂਲਾਂ ਵਿਚ ਬੱਚਿਆਂ ਨੂੰ ਪੜ੍ਹਾ ਰਹੇ ਸਿਖਿਆ ਪ੍ਰੋਵਾਈਡਰ ਅਤੇ ਵਲੰਟੀਅਰ ਅਧਿਆਪਕਾਂ ਦੀ ਤਨਖ਼ਾਹ ਵਿਚ ਵੀ ਅਗਲੇ ਮਹੀਨੇ ਤੋਂ 1500 ਰੁਪਏ ਪ੍ਰਤੀ ਮਹੀਨਾ ਦਾ ਵਾਧਾ ਕੀਤਾ ਜਾ ਰਿਹਾ ਹੈ। ਬੀਤੇ ਸਮੇਂ ਵਿਚ ਅਧਿਆਪਕ ਯੂਨੀਅਨਾਂ ਵਲੋਂ ਲਗਾਏ ਗਏ ਧਰਨਿਆਂ ਦੌਰਾਨ ਜਿਹੜੇ ਅਧਿਆਪਕਾਂ ਨੂੰ ਮੁਅੱਤਲ ਕੀਤਾ ਗਿਆ ਸੀ, ਨੂੰ ਬਹਾਲ ਕਰ ਦਿਤਾ ਗਿਆ ਹੈ ਅਤੇ ਇਨ੍ਹਾਂ ਧਰਨਿਆਂ ਵਿਚ ਸ਼ਾਮਲ ਹੋਣ ਕਾਰਨ ਜਿਨ੍ਹਾਂ ਅਧਿਆਪਕਾਂ ਦੀਆਂ ਆਰਜ਼ੀ ਡਿਊਟੀ ਦੂਰ ਵਾਲੇ ਸਟੇਸ਼ਨਾਂ 'ਤੇ ਲਗਾਈਆਂ ਸਨ, ਦੀਆਂ ਆਰਜ਼ੀ ਡਿਊਟੀਆਂ ਰੱਦ ਕਰ ਕੇ ਉਨ੍ਹਾਂ ਨੂੰ ਮੁੜ ਪੁਰਾਣੇ ਸਕੂਲਾਂ ਵਿਚ ਡਿਊਟੀ ਦੇਣ ਦੇ ਹੁਕਮ ਜਾਰੀ ਕੀਤੇ ਜਾ ਰਹੇ ਹਨ। 

ਅਧਿਆਪਕ ਯੂਨੀਅਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਦੀ ਗੱਲ ਤਾਂ ਲਗਾਤਾਰ ਕਰ ਰਹੀ ਹੈ, ਪਰ ਉਹ ਇਹ ਵਾਅਦਾ ਨਹੀਂ ਕਰ ਰਹੀ ਕਿ ਇਸ ਮੀਟਿੰਗ ਤੋਂ ਬਾਅਦ ਉਹ ਧਰਨੇ ਤਿਆਗ ਕੇ ਪੜ੍ਹਾਈ ਵਲ ਧਿਆਨ ਦੇਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਬਤੌਰ ਸਿੱਖਿਆ ਮੰਤਰੀ ਮੈਂ ਕਦੇ ਅਧਿਆਪਕਾਂ ਦੀ ਤਨਖਾਹ ਵਧਾਉਣ ਦਾ ਵਾਅਦਾ ਨਹੀਂ ਕੀਤਾ, ਚਾਹੇ ਕੋਈ ਵੀ ਵੀਡੀਉ ਜਾਂ ਆਡੀਉ ਰੀਕਾਰਡਿੰਗ ਵੇਖ ਲਈ ਜਾਵੇ, ਕਿਉਂਕਿ ਇਹ ਕੈਬਨਿਟ ਦਾ ਫ਼ੈਸਲਾ ਹੈ।