ਕੇਂਦਰ ਸਰਕਾਰ ਵਲੋਂ ਆਰਥਿਕਤਾ ਦੇ ਆਧਾਰ 'ਤੇ ਕੀਤਾ ਗਿਆ ਰਾਖਵਾਂਕਰਨ ਇਤਿਹਾਸਕ ਫ਼ੈਸਲਾ : ਜੇ ਪੀ ਨੱਡਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

84 ਸਿੱਖ ਕਤਲੇਆਮ ਦਾ ਇਨਸਾਫ਼ ਕੇਂਦਰ ਦੀ ਮੋਦੀ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਹੀ ਸੰਭਵ ਹੋ ਸਕਿਆ ਹੈ.........

Reservation done by the central government on the basis of economy Historical decision: JP Nadda

ਸ੍ਰੀ ਅਨੰਦਪੁਰ ਸਾਹਿਬ : 84 ਸਿੱਖ ਕਤਲੇਆਮ ਦਾ ਇਨਸਾਫ਼ ਕੇਂਦਰ ਦੀ ਮੋਦੀ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਹੀ ਸੰਭਵ ਹੋ ਸਕਿਆ ਹੈ ਜਿਸ ਨਾਲ ਇਸ ਕਤਲੇਆਮ ਦੇ ਦੋਸ਼ੀ ਮੁਲਜ਼ਮਾਂ ਨੂੰ ਉਨ੍ਹਾਂ ਦੇ ਕੀਤੇ ਗੁਨਾਹਾਂ ਦੀ ਸਜ਼ਾ ਮਿਲ ਸਕੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਸਿਹਤ ਮੰਤਰੀ ਜੇ ਪੀ ਨੱਡਾ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਬੀ ਬੀ ਐਮ ਬੀ ਵਿਸ਼ਰਾਮ ਘਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਸਿਹਤ ਮੰਤਰੀ ਨੱਡਾ ਨੇ ਕਿਹਾ ਕਿ ਸਿੱਖ ਕਤਲੇਆਮ 'ਤੇ ਕਾਂਗਰਸ ਨੇ 35 ਸਾਲ ਅਪਣੀ ਸਿਆਸਤ ਕਰਦਿਆਂ

ਇਸ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਵੱਡੇ ਵੱਡੇ ਅਹੁਦੇ ਦੇ ਕੇ ਨਿਵਾਜਿਆ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਆਰਥਿਕਤਾ ਦੇ ਆਧਾਰ 'ਤੇ ਕੀਤਾ ਗਿਆ ਰਾਖਵਾਂਕਰਨ ਹਿੰਦੋਸਤਾਨ ਦਾ ਇਤਿਹਾਸਕ ਫ਼ੈਸਲਾ ਹੈ ਕਿਉਂਕਿ ਇਸ ਫ਼ੈਸਲੇ ਨਾਲ ਆਰਥਿਕਤਾ ਦੇ ਆਧਾਰ 'ਤੇ ਪਛੜੇ ਹੋਏ ਲੋਕਾਂ ਨੂੰ ਵੀ ਰਾਖਵਾਂਕਰਨ ਤਹਿਤ ਲਾਭ ਮਿਲੇਗਾ ਅਤੇ ਮਜ਼ਬੂਤ ਭਾਰਤ ਦਾ ਨਿਰਮਾਣ ਹੋਵੇਗਾ।

ਨੱਡਾ ਨੇ ਅੱਗੇ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਕੇਂਦਰ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਦੁਬਾਰਾ ਨਿਰਮਾਣ ਹੋਵੇਗਾ ਅਤੇ 'ਸਬ ਕਾ ਸਾਥ ਸਬ ਕਾ ਵਿਕਾਸ' ਦਾ ਨਾਹਰਾ ਲੈ ਕੇ ਸਾਰਿਆਂ ਨੂੰ ਨਾਲ ਲਿਆ ਜਾਵੇਗਾ। ਇਸ ਮੌਕੇ ਹਲਕਾ ਨੈਣਾ ਦੇਵੀ ਤੋਂ ਸਾਬਕਾ ਵਿਧਾਇਕ ਰਣਧੀਰ ਸ਼ਰਮਾ, ਬੀ ਬੀ ਐਮ ਬੀ ਦੇ ਚੇਅਰਮੈਨ ਡੀ ਕੇ ਸ਼ਰਮਾ, ਚੀਫ਼ ਇੰਜੀਨੀਅਰ ਬਲਬੀਰ ਸਿੰਘ, ਐਸ ਸੀ ਹੁਸਨ ਲਾਲ ਕੰਬੋਜ, ਸੀ ਪੀ ਸਿੰਘ, ਬੰਟੀ ਕਪਿਲਾ, ਨਿਪੁੰਨ ਸੋਨੀ, ਗੁਰਵਿੰਦਰ ਸਿੰਘ ਹੈਪੀ, ਵਿਜੈ ਸੋਢ ਆਦਿ ਹਾਜ਼ਰ ਸਨ।