ਪੰਜਾਬ ਤੇ ਹਰਿਆਣਾ ਵਿਚ ਕੜਾਕੇ ਦੀ ਠੰਢ ਜਾਰੀ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਤੇ ਹਰਿਆਣਾ ਵਿਚ ਕੜਾਕੇ ਦੀ ਠੰਢ ਜਾਰੀ

image

ਚੰਡੀਗੜ੍ਹ, 13 ਜਨਵਰੀ: ਪੰਜਾਬ ਅਤੇ ਹਰਿਆਣਾ ਦੇ ਬਹੁਤੇ ਹਿੱਸਿਆਂ ਵਿਚ ਬੁਧਵਾਰ ਨੂੰ ਸੀਤ ਲਹਿਰ ਦਾ ਵੀ ਕਹਿਰ ਜਾਰੀ ਰਿਹਾ ਅਤੇ ਨਾਰਨੌਲ ਦੋਵੇਂ ਸੂਬਿਆਂ ਵਿਚ ਸਭ ਤੋਂ  ਠੰਢਾ ਸਥਾਨ ਰਿਹਾ, ਜਿਥੇ ਘੱਟੋ ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਨਾਰਨੌਲ ਵਿਚ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਹਿਸਾਰ ਵਿਚ ਵੀ ਤਾਪਮਾਨ ਦੋ ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ। ਹਿਸਾਰ ਵਿਚ ਘੱਟੋ ਘੱਟ ਤਾਪਮਾਨ 1.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਪੰਜ ਡਿਗਰੀ ਘੱਟ ਹੈ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿਚ ਘੱਟੋ ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲੇ ਵਿਚ ਘੱਟੋ ਘੱਟ ਤਾਪਮਾਨ ਕ੍ਰਮਵਾਰ 3.5, 3.8 ਅਤੇ 6.4 ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ। ਪਠਾਨਕੋਟ, ਆਦਮਪੁਰ, ਹਲਵਾਰਾ, ਬਠਿੰਡਾ, ਫ਼ਰੀਦਕੋਟ ਅਤੇ ਗੁਰਦਾਸਪੁਰ ਵਿਚ ਘੱਟੋ ਘੱਟ ਤਾਪਮਾਨ ਕ੍ਰਮਵਾਰ 9.2, 3.4, 3.6, 3.2, 4 ਅਤੇ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਿਵਾਨੀ, ਸਿਰਸਾ ਅਤੇ ਬਠਿੰਡਾ ਸਣੇ ਕਈ ਥਾਵਾਂ ’ਤੇ ਸਵੇਰੇ ਧੁੰਦ ਦੀ ਸੰਘਣੀ ਚਾਦਰ ਵੇਖੀ ਗਈ। (ਪੀਟੀਆਈ)