ਮੁੱਖ ਮੰਤਰੀ ਚੰਨੀ ਦੇ ਹਲਕੇ ਦੇ ਖੇਤਾਂ ਵਿਚ ਪਹੁੰਚੇ ਕੇਜਰੀਵਾਲ ਨੇ ਸੁਣੀਆਂ ਕਿਸਾਨਾਂ ਦੀਆਂ ਮੁਸ਼ਕਿਲਾਂ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਰੀਵਾਲ ਨੇ ਵੀ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਵਿਚ ਵੀ ਦਿੱਲੀ ਵਾਂਗ ਸਕੂਲ ਬਣਾਉਣਗੇ ਤੇ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ।  

Arvind Kejriwal, Bhagwant Mann

 

ਚਮਕੌਰ ਸਾਹਿਬ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਹਲਕੇ ਸ੍ਰੀ ਚਮਕੌਰ ਸਾਹਿਬ ਦੇ ਇਕ ਪਿੰਡ 'ਚ ਪਹੁੰਚੇ, ਜਿੱਥੇ ਉਨ੍ਹਾਂ ਖੇਤਾਂ ਵਿਚ ਬੈਠ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਹਨਾਂ ਦੇ ਦਿਲ ਦੀਆਂ ਗੱਲਾਂ ਸੁਣੀਆਂ। ਗੱਲਬਾਤ ਦੌਰਾਨ ਕਿਸਾਨਾਂ ਨੇ ਕੇਜਰੀਵਾਲ ਨੂੰ ਕਿਹਾ ਕਿ ਪੰਜਾਬ ਵਿਚ ਰਿਵਾਇਤੀ ਪਾਰਟੀਆਂ ਨੇ ਕਦੇ ਵੀ ਤੀਜੀ ਧਿਰ ਨੂੰ ਉੱਠਣ ਨਹੀਂ ਦਿੱਤਾ।

ਉਹਨਾਂ ਕੇਜਰੀਵਾਲ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਉਹ ਡਟ ਕੇ ਚੋਣਾਂ ਲੜਨ ਤੇ ਉਹ ਉਹਨਾਂ ਦਾ ਪੂਰਾ ਸਾਥ ਦੇਣਗੇ ਤੇ ਜਾਨ ਦੇਣ ਨੂੰ ਵੀ ਤਿਆਰ ਹਨ। ਕਿਸਾਨਾਂ ਨੇ ਮੌਜੂਦਾ ਸਰਕਾਰ ਖਿਲਾਫ਼ ਬੋਲਦਿਾਂ ਕਿਹਾ ਕਿ 2-2 ਸਾਲ ਹੋ ਗਏ ਹਨ ਪਰ ਗੰਨੇ ਦਾ ਪੈਸਾ ਨਹੀਂ ਮਿਲਿਆ। ਇਸ ਵਾਰ ਵੀ ਮੀਂਹ ਹਨੇਰੀ ਕਰ ਕੇ ਤਕਰੀਬਨ ਸਾਰੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਹਨ ਪਰ ਕਿਸੇ ਨੇ ਸਾਰ ਨਹੀਂ ਲਈ। ਬੇਰੁਜ਼ਗਾਰੀ ਬਾਰੇ ਗੱਲ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਬੇਰੁਜ਼ਗਾਰੀ ਬਹੁਤ ਜ਼ਿਆਦਾ ਹੈ ਅਤੇ ਹਲਕੇ ਦੇ ਨੌਜਵਾਨ ਵਿਹਲੇ ਬੈਠੇ ਹਨ।

ਕੇਜਰੀਵਾਲ ਦੇ ਪੁੱਛਣ 'ਤੇ ਕਿ ਇਸ ਵਾਰ ਵੋਟ ਕਿਸਨੂੰ ਪਾਉਣ ਜਾ ਰਹੇ ਹੋ ਤਾਂ ਕਿਸਾਨਾਂ ਨੇ ਕਿਹਾ ਕਿ ਇਸ ਵਾਰ ਜ਼ਰੂਰ ਬਦਲਾਅ ਕੀਤਾ ਜਾਵੇਗਾ। ਕਿਸਾਨਾਂ ਨੇ ਅਰਵਿੰਦ ਕੇਜਰੀਵਾਲ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਵੋਟ 'ਆਪ' ਨੂੰ ਪਾਉਣਗੇ। ਕੇਜਰੀਵਾਲ ਨੇ ਵੀ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਵਿਚ ਵੀ ਦਿੱਲੀ ਵਾਂਗ ਸਕੂਲ ਬਣਾਉਣਗੇ ਤੇ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ।