ਸਾਬਕਾ ਵਿਧਾਇਕ ਜੋਗਿੰਦਰ ਸਿੰਘ ਮਾਨ ਨੇ ਛੱਡੀ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੀ ਚੇਅਰਮੈਨੀ

ਏਜੰਸੀ

ਖ਼ਬਰਾਂ, ਪੰਜਾਬ

ਡਾ.ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਦੋਸ਼ੀਆਂ ਵਿਰੁੱਧ ਕਾਂਗਰਸ ਸਰਕਾਰ ਵਲੋਂ ਕੋਈ ਕਾਰਵਾਈ ਨਾ ਕਰਨ ਤੋਂ ਨਾਰਾਜ਼ ਹੋ ਕੇ ਲਿਆ ਫ਼ੈਸਲਾ 

Former MLA Joginder Singh Mann

50 ਸਾਲ ਪਾਰਟੀ ਵਿਚ ਰਹੇ ਜੋਗਿੰਦਰ ਮਾਨ ਨੇ ਛੱਡਿਆ ਕਾਂਗਰਸ ਦਾ ਸਾਥ 

ਆਮ ਆਦਮੀ ਪਾਰਟੀ ਵਿਚ ਹੋ ਸਕਦੇ ਹਨ ਸ਼ਾਮਲ -ਸੂਤਰ 

ਚੰਡੀਗੜ੍ਹ : ਫਗਵਾੜਾ ਤੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਮਾਨ ਨੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿਤਾ ਹੈ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਵਲੋਂ ਡਾ.ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਦੋਸ਼ੀਆਂ ਵਿਰੁੱਧ ਕਾਂਗਰਸ ਸਰਕਾਰ ਵਲੋਂ ਕੋਈ ਕਾਰਵਾਈ ਨਾ ਕਰਨ ਅਤੇ ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਤੋਂ ਨਾਰਾਜ਼ ਹੋ ਕੇ ਜੋਗਿੰਦਰ ਸਿੰਘ ਮਾਨ ਨੇ ਇਹ ਫ਼ੈਸਲਾ ਲਿਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜੋਗਿੰਦਰ ਸਿੰਘ ਮਾਨ ਕਾਂਗਰਸ ਛੱਡਣ ਤੋਂ ਬਾਅਦ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ।ਦੱਸਣਯੋਗ ਹੈ ਕਿ ਮਾਨ ਕਰੀਬ 50 ਸਾਲ ਤੋਂ ਪਾਰਟੀ ਦੇ ਨਾਲ ਸਨ । ਉਹ 1985, 1992 ਤੇ 2002 'ਚ ਫਗਵਾੜਾ ਤੋਂ ਵਿਧਾਇਕ ਰਹੇ ਸਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ, ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਚ ਮੰਤਰੀ ਰਹੇ ਸਨ।