ਪੰਥਕ ਦਲ ਪੰਜਾਬ ਦੇ ਆਗੂ ਭਾਈ ਜੰਗ ਸਿੰਘ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿਛਲੇ 25 ਸਾਲਾਂ ਤੋਂ ਜੇਲ੍ਹਾਂ ’ਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਅਤੇ ਹੋਰ ਪੰਥਕ ਮੁੱਦਿਆਂ ਨੂੰ ਲੈ ਕੈ ਹੋਈ ਗੱਲਬਾਤ

Panthak Dal Punjab leader Jang Singh called on Union Minister Gajendra Shekhawat


ਚੰਡੀਗੜ੍ਹ: ਪੰਥਕ ਦਲ ਪੰਜਾਬ (ਬੰਦੀ ਸਿੰਘ ਰਿਹਾਈ ਮੋਰਚਾ) ਦੇ ਆਗੂ ਭਾਈ ਜੰਗ ਸਿੰਘ ਨੇ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਬੰਦ ਕਮਰੇ ਵਿਚ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਦੋਵੇਂ ਆਗੂਆਂ ਵਿਚਾਲੇ ਪਿਛਲੇ 25 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਕੋਰਟ ਵੱਲੋਂ ਸੁਣਾਈ ਗਈ ਉਮਰ ਕੈਦ ਤੋਂਵੱਧ ਕੈਦ ਕੱਟ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਅਤੇ ਹੋਰ ਪੰਥਕ ਮੁੱਦਿਆਂ ਨੂੰ ਲੈ ਕੈ ਗੱਲਬਾਤ ਹੋਈ।

Gajendra Singh Shekhawat

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਭਾਜਪਾ ਲੰਮੇ ਸਮੇਂ ਤੋਂ ਲਟਕ ਰਹੇ ਸਿੱਖਾਂ ਦੇ ਭਾਵਨਾਤਮਕ ਮੁੱਦਿਆਂ ਨੂੰ ਲੈ ਕੇ ਕਾਫੀ ਗੰਭੀਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਵੀ ਇਸੇ ਕੜੀ ਵਜੋਂ ਹੋਈ ਹੈ। ਸੂਤਰਾਂ ਮੁਤਾਬਕ ਇਸ ਤੋਂ ਪਹਿਲਾਂ ਵੀ ਇਹਨਾਂ ਮੁੱਦਿਆਂ ਨੂੰ ਲੈ ਕੇ ਕਈ ਮੀਟਿੰਗਾਂ ਹੋ ਚੁਕੀਆਂ ਹਨ।

PM modi

ਮਿਲੀ ਜਾਣਕਾਰੀ ਅਨੁਸਾਰ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਫਿਰੋਜ਼ਪੁਰ ਰੈਲੀ ਦੌਰਾਨ ਕੀਤੇ ਜਾਣ ਵਾਲੇ ਐਲਾਨਾਂ ਵਿਚ ਤਿੰਨ ਬੰਦੀ ਸਿੰਘਾਂ ਦੀ ਰਿਹਾਈ ਦਾ ਜ਼ਿਕਰ ਵੀ ਸਾਹਮਣੇ ਆਇਆ ਸੀ ਪਰ ਉਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰੈਲੀ ਰੱਦ ਕਰ ਦਿੱਤੀ ਗਈ। ਇਸ ਮਗਰੋਂ ਭਾਜਪਾ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੰਘਰਸ਼ ਕਰ ਰਹੀ ਜਥੇਬੰਦੀ ਪੰਥਕ ਦਲ ਪੰਜਾਬ (ਬੰਦੀ ਸਿੰਘ ਰਿਹਾਈ ਮੋਰਚਾ) ਦੇ ਪ੍ਰਧਾਨ  ਜੰਗ ਸਿੰਘ ਨਾਲ ਨੇੜਤਾ ਬਣਾਈ ਗਈ ਹੈ।