Punjab School Holidays : ਪੰਜਾਬ ਦੇ ਸਕੂਲਾਂ ਵਿਚ ਵਧੀਆਂ ਛੁੱਟੀਆਂ, ਠੰਢ ਦੇ ਮੱਦੇਨਜ਼ਰ ਸਰਕਾਰ ਨੇ ਲਿਆ ਫ਼ੈਸਲਾ
Punjab School Holidays: ਪੰਜਵੀਂ ਕਲਾਸ ਤੱਕ ਸਾਰੇ ਸਕੂਲਾਂ 'ਚ 21 ਜਨਵਰੀ 2024 ਤੱਕ ਕੀਤੀਆਂ ਛੁੱਟੀਆਂ
Punjab School Holidays News in punjabi : ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸਰਕਾਰ ਨੇ ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਪੰਜਵੀਂ ਕਲਾਸ ਤੱਕ ਸਾਰੇ ਸਕੂਲਾਂ 'ਚ 21 ਜਨਵਰੀ 2024 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: Haryana News: 30 ਫੁੱਟ ਦੀ ਉਚਾਈ ਤੋਂ ਡਿੱਗ ਕੇ ਔਰਤ ਦੀ ਹੋਈ ਮੌਤ
6ਵੀਂ ਤੋਂ 12ਵੀਂ ਤੱਕ ਦੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 10:00 ਵਜੇ ਤੋਂ 3:00 ਵਜੇ ਹੋਵੇਗਾ, ਇਸਦੇ ਨਾਲ ਹੀ ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ।
(For more Punjabi news apart from Punjab School Holidays News in punjabi , stay tuned to Rozana Spokesman)