ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ, ਕੱਲ੍ਹ ਤੋਂ ਮਰਨ ਵਰਤ ’ਤੇ ਬੈਠਣਗੇ 111 ਕਿਸਾਨ
ਸਿਰਫ਼ ਪਾਣੀ ਪੀਣਗੇ ਕਿਸਾਨ ਆਗੂ
ਖਨੌਰੀ ਬਾਰਡਰ: ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਅਹਿਮ ਪ੍ਰੈਸ ਵਾਰਤਾ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾ 50ਵਾਂ ਦਿਨ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਵਿਗੜੀ ਜਾ ਰਹੀ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਭਾਜਪਾ ਉੱਤੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਐੱਮਐਸਪੀ ਇਕੋ-ਇਕ ਸਾਧਨ ਹੈ ਜਿਸ ਨਾਲ ਕਿਸਾਨੀ ਨੂੰ ਬਚਾਇਆ ਜਾ ਸਕਦਾ ਹੈ।
ਕਿਸਾਨ ਆਗੂਆਂ ਨੇ ਕਿਹਾ ਹੈ ਕਿ ਕੱਲ੍ਹ ਤੋਂ 111 ਕਿਸਾਨ ਮਰਨ ਵਰਤ ਉੱਤੇ ਬੈਠਣਗੇ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮਰਨ ਵਰਤ ਦਪੁਹਿਰ 2 ਵਜੇ ਤੋਂ ਸ਼ੁਰੂ ਹੋਵੇਗਾ। ਇਸ ਮੌਕੇ ਕਿਸਾਨ ਆਗੂ ਸਿਰਫ ਪਾਣੀ ਪੀਣਗੇ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਸਾਰੀਆਂ ਮੰਗਾਂ ਨਹੀਂ ਮੰਨਦੀ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ 111 ਕਿਸਾਨ ਕਾਲੇ ਰੰਗ ਦੇ ਕੱਪੜੇ ਪਾ ਕੇ ਮਰਨ ਵਰਤ ਸ਼ੁਰੂ ਕਰਨਗੇ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਇਸ ਜਥੇ ਵਿੱਚ ਕਿਸਾਨ ਆਗੂ ਹੋਣਗੇ। ਉਨ੍ਹਾਂ ਨੇ ਕਿਹਾ ਹੈ ਕਿ ਇਹ ਪ੍ਰਦਰਸ਼ਨ ਸ਼ਾਤਮਈ ਢੰਗ ਨਾਲ ਹੋਵੇਗਾ।
ਕਿਸਾਨ ਆਗੂ ਨੇ ਕਿਹਾ ਹੈ ਕਿ ਅਸੀਂ ਦੇਸ਼ ਦੇ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਕਿਸੇ ਨਾ ਕਿਸੇ ਰੂਪ ਵਿੱਚ ਅੰਦੋਲਨ ਦਾ ਹਿੱਸਾ ਬਣੋ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਦੱਸ ਦੇਣਾ ਚਾਹੁੰਦੇ ਹਾਂ ਇਹ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਰੀਆਂ ਮੰਗਾਂ ਨਹੀਂ ਮੰਨ ਲੈਂਦੇ।