Republic Day Punjab: ਰਾਜਪਾਲ ਕਟਾਰੀਆ ਲੁਧਿਆਣਾ 'ਚ, CM ਮਾਨ ਫਰੀਦਕੋਟ ਵਿੱਚ ਲਹਿਰਾਉਣਗੇ ਝੰਡਾ, ਦੇਖੋ ਸੂਚੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਜਲੰਧਰ ਵਿੱਚ ਝੰਡਾ ਲਹਿਰਾਉਣਗੇ

Republic Day Punjab: Governor Kataria will hoist the flag in Ludhiana, CM Mann will hoist the flag in Faridkot

Republic Day Punjab: ਸਰਕਾਰ ਵੱਲੋਂ ਗਣਤੰਤਰ ਦਿਵਸ 2025 'ਤੇ ਪੰਜਾਬ ਭਰ ਵਿੱਚ ਹੋਣ ਵਾਲੇ ਪ੍ਰਮੁੱਖ ਸਮਾਗਮਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਸਭ ਤੋਂ ਵੱਡਾ ਪ੍ਰੋਗਰਾਮ ਲੁਧਿਆਣਾ ਅਤੇ ਫਰੀਦਕੋਟ ਵਿੱਚ ਹੋਵੇਗਾ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿੱਚ ਝੰਡਾ ਲਹਿਰਾਉਣਗੇ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਫਰੀਦਕੋਟ ਵਿੱਚ ਝੰਡਾ ਲਹਿਰਾਉਣਗੇ।

ਇਸ ਤੋਂ ਇਲਾਵਾ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਜਲੰਧਰ ਵਿੱਚ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੋਹਾਲੀ ਵਿੱਚ ਝੰਡਾ ਲਹਿਰਾਉਣਗੇ। ਕੁੱਲ 19 ਜ਼ਿਲ੍ਹਿਆਂ ਵਿੱਚ ਇਸੇ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ।
ਕੁਲਦੀਪ ਧਾਲੀਵਾਲ ਗੁਰਦਾਸਪੁਰ ਵਿੱਚ ਲਹਿਰਾਉਣਗੇ ਝੰਡਾ

ਡਿਪਟੀ ਸਪੀਕਰ ਜੈ ਕਿਸ਼ਨ ਰੂਪਨਗਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੰਗਰੂਰ ਵਿੱਚ, ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਰਨਾਲਾ ਵਿੱਚ, ਪ੍ਰਵਾਸੀ ਭਾਰਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ ਵਿੱਚ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੋਗਾ ਵਿੱਚ, ਮੰਤਰੀ ਹਰਦੀਪ ਸਿੰਘ ਮੁੰਡੀਆ ਬਠਿੰਡਾ ਵਿੱਚ, ਸ੍ਰੀ ਮੁਕਤਸਰ ਸਾਹਿਬ ਵਿੱਚ ਮੰਤਰੀ ਲਾਲ ਚੰਦ, ਫਾਜ਼ਿਲਕਾ ਵਿੱਚ ਮੰਤਰੀ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ, ਫਿਰੋਜ਼ਪੁਰ ਵਿੱਚ ਮੰਤਰੀ ਹਰਭਜਨ ਸਿੰਘ, ਪਟਿਆਲਾ ਵਿੱਚ ਮੰਤਰੀ ਬਰਿੰਦਰ ਕੁਮਾਰ ਗੋਇਲ, ਅੰਮ੍ਰਿਤਸਰ ਵਿੱਚ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ, ਮਲੇਰਕੋਟਲਾ ਵਿੱਚ ਮੰਤਰੀ ਰਵਜੋਤ ਸਿੰਘ, ਤਰਨਤਾਰਨ ਵਿੱਚ ਮੰਤਰੀ ਗੁਰਮੀਤ ਸਿੰਘ ਮੰਤਰੀ ਮਹਿੰਦਰ ਭਗਤ ਖੁੱਡੀਆਂ ਅਤੇ ਨਵਾਂਸ਼ਹਿਰ ਵਿੱਚ ਝੰਡਾ ਲਹਿਰਾਉਣਗੇ।