Amritsar ਤੋਂ ਆਪ ਵਿਧਾਇਕ ਡਾ. ਅਜੈ ਗੁਪਤਾ ਦੀ ਪਤਨੀ ਦਾ ਦਿਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਿਗਰ ਦੇ ਕੈਂਸਰ ਤੋਂ ਪੀੜਤ ਸਨ ਰੇਨੂ ਗੁਪਤਾ

AAP MLA from Amritsar Dr. Ajay Gupta's wife passes away

ਅੰਮ੍ਰਿਤਸਰ : ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੈ ਗੁਪਤਾ ਨੂੰ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਪਤਨੀ ਰੇਨੂ ਗੁਪਤਾ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਬਾਅਦ ਦੁਪਹਿਰ 2:00 ਵਜੇ ਦੁਰਗਿਆਣਾ ਸ਼ਿਵਪੁਰੀ, ਹਾਥੀ ਗੇਟ ਵਿਖੇ ਕੀਤਾ ਜਾਵੇਗਾ। ਪ੍ਰਾਪਤ ਰਿਪੋਰਟਾਂ ਅਨੁਸਾਰ ਰੇਨੂ ਗੁਪਤਾ ਜਿਗਰ ਦੇ ਕੈਂਸਰ ਤੋਂ ਪੀੜ੍ਹਤ ਸਨ। ਉਨ੍ਹਾਂ ਦੀ ਹਾਲਤ ਕਈ ਦਿਨਾਂ ਤੋਂ ਨਾਜ਼ੁਕ ਬਣੀ ਹੋਈ ਸੀ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਦੇ ਆਈ.ਸੀ.ਯੂ. ਵਿਚ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।