ਅੰਮ੍ਰਿਤਸਰ ਦੇ ਸਰਕਾਰੀ ਤੇ ਮੋਗਾ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਕੂਲਾਂ ਨੂੰ ਉਡਾਉਣ ਦੀ ਈਮੇਲ ਰਾਹੀਂ ਭੇਜ ਗਈ ਧਮਕੀ

Bomb threats against government schools in Amritsar and two private schools in Moga

ਅੰਮ੍ਰਿਤਸਰ : ਅੰਮ੍ਰਿਤਸਰ ਦੇ ਕਰੀਬ 8 ਤੋਂ 10 ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜੰਡਿਆਲਾ ਗੁਰੂ ਦੇ ਪਿੰਡ ਮਿਹਰਬਾਨਪੁਰਾ ਦੇ ਸਰਕਾਰੀ ਹਾਈ ਸਕੂਲ ਦੀ ਈ. ਮੇਲ. ਆਈ. ਡੀ. ’ਤੇ ਧਮਾਕਿਆਂ ਕਰਨ ਦੀ ਧਮਕੀ ਆਈ ਹੈ।ਜੰਡਿਆਲਾ ਗੁਰੂ ਦੇ ਪਿੰਡ ਮਿਹਰਬਾਨਪੁਰਾ ਦੇ ਸਰਕਾਰੀ ਹਾਈ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਆਉਣ ਤੇ ਸਕੂਲ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ  ਅਤੇ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ।
ਇਸ ਤੋਂ ਪਹਿਲਾਂ  ਦੇ ਨਿਊ ਡੀ.ਐਨ. ਮਾਡਲ ਸਕੂਲ ਅਤੇ ਕੈਂਬ੍ਰਿਜ਼ ਸਕੂਲ ਨੂੰ ਮੇਲ ਰਾਹੀਂ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਸਕੂਲ ਨੂੰ ਖ਼ਾਲੀ ਕਰਵਾ ਲਿਆ ਗਿਆ ਤੇ ਬੱਚਿਆਂ ਨੂੰ ਆਪਣੇ ਆਪਣੇ ਘਰਾਂ ਦੇ ਵਿਚ ਭੇਜ ਦਿੱਤਾ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸਕੂਲਾਂ ਦੀ ਜਾਂਚ ਕੀਤੀ ਜਾ ਰਹੀ ਹੈ।