ਪਾਵਨ ਸਰੂਪਾਂ ਦੇ ਮਾਮਲੇ 'ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'139 ਸਰੂਪਾਂ ਦਾ SGPC ਕੋਲ ਕੋਈ ਰਿਕਾਰਡ ਨਹੀਂ'

Chief Minister Bhagwant Mann spoke on the issue of holy images

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਕਾਨਫਰੰਸ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 328 ਪਾਵਨ ਸਰੂਪਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ 139 ਸਰੂਪਾਂ ਦਾ ਸ਼੍ਰੋਮਣੀ ਕਮੇਟੀ ਕੋਲ ਰਿਕਾਰਡ ਹੀ ਨਹੀਂ ਹੈ। ਉਨ੍ਹਾਂ ਨੇ ਅੱਗੇ ਕਿਹਾ ਹੈ ਕਿ ਕਮੇਟੀ ਕੋਲ ਸਿਰਫ਼ 30 ਸਰੂਪਾਂ ਦੀਆਂ ਪਰਚੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਬੰਗਾ ਦੇ ਇਕ ਡੇਰੇ ਤੋਂ 169 ਸਰੂਪ ਬਰਾਮਦ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਿੱਟ ਇਮਾਨਦਾਰੀ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਦੀ ਜ਼ਿੰਮੇਵਾਰ ਤਾਂ ਕਮੇਟੀ ਹੀ ਹੈ।

ਮਹਿਲਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ  ਮਹਿਲਾਵਾਂ ਨੂੰ ਲੈ ਕੇ ਇਕ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ਜਲਦ ਹੀ 1000ਰੁਪਏ ਮਿਲਣਗੇ ਉਨ੍ਹਾਂ ਨੇ ਕਿਹਾ ਹੈ ਕਿ ਬਜਟ ਸੈਸ਼ਨ ਵਿੱਚ 1000 ਰੁਪਏ ਵਾਲੇ ਵਾਅਦੇ ਨੂੰ ਵੀ ਪੂਰਾ ਕੀਤਾ ਜਾਵੇਗਾ।