ਅਗਲੇ ਬਜਟ ਸੈਸ਼ਨ ’ਚ ਪੂਰਾ ਹੋਵੇਗਾ 1 ਹਜ਼ਾਰ ਵਾਲਾ ਵਾਅਦਾ: CM ਭਗਵੰਤ ਮਾਨ
ਪੰਜਾਬ ਵਿੱਚ ਜਲਦ ਮਿਲੇਗਾ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਇਆ
ਸ੍ਰੀ ਮੁਕਤਸਰ ਸਾਹਿਬ: ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫ਼ਰੰਸ ਵਿਚ ਬੋਲਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਵਲੋਂ ਕੀਤਾ 1 ਹਜ਼ਾਰ ਰੁਪਏ ਵਾਲਾ ਵਾਅਦਾ ਅਗਲੇ ਬਜਟ ਵਿਚ ਪੂਰਾ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਹੱਕਾਂ ਲਈ ਖੜ੍ਹੇ ਹੋਣ ਨਾਲ ਤੁਹਾਨੂੰ ਵਾਰੀ ਮਿਲਦੀ ਹੈ। ਇਹ ਲੋਕ ਲੁੱਟਣ ਦੀ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ 328 ਪਾਵਨ ਸਰੂਪਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ 139 ਸਰੂਪਾਂ ਦਾ ਸ਼੍ਰੋਮਣੀ ਕਮੇਟੀ ਕੋਲ ਰਿਕਾਰਡ ਹੀ ਨਹੀਂ ਹੈ। ਉਨ੍ਹਾਂ ਨੇ ਅੱਗੇ ਕਿਹਾ ਹੈ ਕਿ ਕਮੇਟੀ ਕੋਲ ਸਿਰਫ਼ 30 ਸਰੂਪਾਂ ਦੀਆਂ ਪਰਚੀਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਬੰਗਾ ਦੇ ਇਕ ਡੇਰੇ ਤੋਂ 169 ਸਰੂਪ ਬਰਾਮਦ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਿੱਟ ਇਮਾਨਦਾਰੀ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਦੀ ਜ਼ਿੰਮੇਵਾਰ ਤਾਂ ਕਮੇਟੀ ਹੀ ਹੈ।