ਰਾਣਾ ਬਲਾਚੌਰੀਆਂ ਕਤਲ ਮਾਮਲੇ ਵਿਚ 3 ਹੋਰ ਮੁਲਜ਼ਮ ਕੀਤੇ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਨ ਪਾਠਕ, ਤਰਨਦੀਪ ਸਿੰਘ ਅਤੇ ਸੁਖਸ਼ੇਰਪਾਲ ਨੂੰ ਕੀਤਾ ਕਾਬੂ

Rana Balachauria murder case News in punjabi

Rana Balachauria Murder Case News in Punjabi : ਮੋਹਾਲੀ ਪੁਲਿਸ ਨੇ 15 ਦਸੰਬਰ 2025 ਨੂੰ ਸੋਹਾਣਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਹੋਏ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਵਾਰਦਾਤ ਵਿੱਚ ਸ਼ਾਮਲ 3 ਮੁੱਖ ਦੋਸ਼ੀਆਂ ਨੂੰ ਕੋਲਕਾਤਾ ਦੇ ਹਾਵੜਾ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ: ਪੁਲਿਸ ਨੇ ਕਰਨ ਪਾਠਕ (ਅੰਮ੍ਰਿਤਸਰ), ਤਰਨਦੀਪ ਸਿੰਘ (ਲੁਧਿਆਣਾ) ਅਤੇ ਸੁਖਸ਼ੇਰਪਾਲ ਸਿੰਘ ਉਰਫ਼ ਅਕਾਸ਼ (ਤਰਨਤਾਰਨ) ਨੂੰ ਕਾਬੂ ਕੀਤਾ ਹੈ।

ਵਿਦੇਸ਼ੀ ਗੈਂਗਸਟਰਾਂ ਦਾ ਹੱਥ: ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਵਿਦੇਸ਼ ਬੈਠੇ ਗੈਂਗਸਟਰਾਂ ਡੌਨੀ ਬੱਲ ਅਤੇ ਅਮਰਜੀਤ ਸਿੰਘ ਉਰਫ਼ ਖੱਬਾ ਦੇ ਇਸ਼ਾਰੇ 'ਤੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। 

ਕਤਲ ਦੀ ਸਾਜ਼ਿਸ਼: ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਰਾਣਾ ਬਲਾਚੌਰੀਆ ਦੇ ਕਤਲ ਦੀ ਯੋਜਨਾ ਅਕਤੂਬਰ 2025 ਵਿੱਚ ਹੀ ਬਣਾ ਲਈ ਗਈ ਸੀ।

ਪਹਿਲਾਂ ਹੋਈਆਂ ਗ੍ਰਿਫ਼ਤਾਰੀਆਂ: ਇਸ ਮਾਮਲੇ ਵਿਚ ਪੁਲਿਸ ਹੁਣ ਤੱਕ ਕਈ ਹੋਰ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰ ਚੁੱਕੀ ਹੈ, ਜਦਕਿ ਇਕ ਦੋਸ਼ੀ ਹਰਪਿੰਦਰ ਸਿੰਘ ਪੁਲਿਸ ਮੁਕਾਬਲੇ ਵਿੱਚ ਮਾਰਿਆ ਜਾ ਚੁੱਕਾ ਹੈ।

ਪੁਲਿਸ ਅਨੁਸਾਰ ਵਾਰਦਾਤ ਵਿੱਚ ਸ਼ਾਮਲ ਅਦਿੱਤਿਆ ਕਪੂਰ ਉਰਫ਼ ਮੱਖਣ ਅਤੇ ਉਸ ਦੇ ਕੁਝ ਹੋਰ ਸਾਥੀਆਂ ਦੀ ਭਾਲ ਅਜੇ ਜਾਰੀ ਹੈ। ਫੜੇ ਗਏ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।

ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਫੁਟੇਜ ਅਤੇ ਤਕਨੀਕੀ ਜਾਂਚ ਦੀ ਮਦਦ ਨਾਲ ਇਹਨਾਂ ਦੋਸ਼ੀਆਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।