1883 ਕਲਰਕ ਟੈਸਟ ਪਾਸ ਯੂਨੀਅਨ ਵਲੋਂ PSSSB ਦਫ਼ਤਰ ਦੇ ਬਾਹਰ ਲਗਾਤਾਰ ਚੌਥੇ ਦਿਨ ਧਰਨਾ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਬਆਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਦੇ ਬਾਹਰ ਅੱਜ ਲਗਾਤਾਰ ਚੌਥੇ ਦਿਨ ਉਮੀਦਵਾਰਾਂ ਵਲੋਂ ਖ਼ਰਾਬ ਮੌਸਮ ਹੋਣ ਦੇ ਬਾਵਜੂਦ ਵੀ...

Protest

ਚੰਡੀਗੜ੍ਹ : ਪੰਜਾਬ ਸਬਆਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਦੇ ਬਾਹਰ ਅੱਜ ਲਗਾਤਾਰ ਚੌਥੇ ਦਿਨ ਉਮੀਦਵਾਰਾਂ ਵਲੋਂ ਖ਼ਰਾਬ ਮੌਸਮ ਹੋਣ ਦੇ ਬਾਵਜੂਦ ਵੀ ਧਰਨਾ ਜਾਰੀ ਹੈ। ਉਮੀਦਵਾਰਾਂ ਵਲੋਂ ਇਕੋ ਮੰਗ ਕੀਤੀ ਜਾ ਰਹੀ ਹੈ ਕਿ ਸਰਕਾਰ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਨਿਯੁਕਤੀ ਪੱਤਰ ਜਾਰੀ ਕਰੇ। ਉਮੀਦਵਾਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਵਾਰ ਬੋਰਡ ਵਲੋਂ ਝੂਠੇ ਦਿਲਾਸੇ ਦਿਤੇ ਗਏ ਹਨ ਪਰ ਉਨ੍ਹਾਂ ਦੀ ਭਰਤੀ ਨੂੰ ਸਿਰੇ ਚੜ੍ਹਾਉਣ ਲਈ ਕੋਈ ਖਾਸ ਕੋਸ਼ਿਸ਼ ਨਹੀਂ ਕੀਤੀ ਜਾ ਰਹੀ।

ਇਸ ਲਈ ਜਦੋਂ ਤੱਕ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾਂਦੇ ਉਦੋਂ ਤੱਕ ਕਿਸੇ ਵੀ ਹਾਲ ਵਿਚ ਉਹ ਅਪਣੇ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ ਅਤੇ ਇਸੇ ਤਰ੍ਹਾਂ ਉਨ੍ਹਾਂ ਦਾ ਬੋਰਡ ਦੇ ਬਾਹਰ ਪ੍ਰਦਰਸ਼ਨ ਜਾਰੀ ਰਹੇਗਾ। ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ PSSSB ਦੇ ਇਸ਼ਤਿਹਾਰ ਨੰ. 4/2016 ਦੇ ਅਧੀਨ ਕਲਰਕਾਂ ਦੀਆਂ ਅਸਾਮੀਆਂ ‘ਤੇ ਨਿਯੁਕਤੀ ਵਿਚ ਪਿਛਲੇ ਲੰਮੇ ਸਮੇਂ ਤੋਂ ਦੇਰੀ ਕਰਨ ਨੂੰ ਲੈ ਕੇ ਉਮੀਦਵਾਰਾਂ ਵਲੋਂ ਪਿਛਲੇ ਕਈ ਦਿਨਾਂ ਤੋਂ

ਪੰਜਾਬ ਸਬਆਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਦੇ ਬਾਹਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਆਉਣ ਵਾਲੀਆਂ ਲੋਕਸਭਾ ਚੋਣਾਂ ਤੋਂ ਪਹਿਲਾਂ ਨਿਯੁਕਤੀ ਪੱਤਰ ਦਿਤੇ ਜਾਣ ਕਿਉਂਕਿ ਇਹ ਭਰਤੀ ਪਹਿਲਾਂ ਹੀ ਕਾਫ਼ੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਹੈ।