ਹਾਈ ਕੋਰਟ ਵਲੋਂ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਰਾਹਤ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਾਈ ਕੋਰਟ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਤਤਕਾਲੀ ਇੰਸਪੈਕਟਰ ਪਰਦੀਪ ਸਿੰਘ ਨੂੰ ਅੱਜ ਰਾਹਤ ਪ੍ਰਦਾਨ ਕੀਤੀ ਹੈ.....

Punjab Police Inspector Pardeep Singh

ਚੰਡੀਗੜ੍ਹ (ਨੀਲ ਭਲਿੰਦਰ ਸਿੰਘ): ਹਾਈ ਕੋਰਟ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਤਤਕਾਲੀ ਇੰਸਪੈਕਟਰ ਪਰਦੀਪ ਸਿੰਘ ਨੂੰ ਅੱਜ ਰਾਹਤ ਪ੍ਰਦਾਨ ਕੀਤੀ ਹੈ। ਉਚ ਅਦਾਲਤ ਵਲੋਂ ਉਕਤ ਪੁਲਿਸ ਅਧਿਕਾਰੀ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿਤੀ ਹੈ। ਜਸਟਿਸ ਰਮਿੰਦਰ ਜੈਨ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਪਰਦੀਪ ਸਿੰਘ ਦੀ ਗ੍ਰਿਫ਼ਤਾਰੀ 'ਤੇ 21 ਮਈ ਤਕ ਰੋਕ ਲਾਉਂਦਿਆਂ ਪੰਜਾਬ ਸਰਕਾਰ ਤੋਂ ਵੀ ਇਸ ਮਾਮਲੇ 'ਤੇ ਜਵਾਬ ਤਲਬ ਕੀਤਾ ਹੈ। ਜ਼ਿਕਰਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਰੋਸ ਪ੍ਰਗਟ ਕਰ ਰਹੇ ਸਿੱਖਾਂ 'ਤੇ ਅਕਤੂਬਰ 2015 ਨੂੰ ਬਹਿਬਲ ਕਲਾਂ ਤੇ ਕੋਟਕਪੂਰਾ ਵਿਚ ਪੁਲਿਸ ਕਾਰਵਾਈ ਹੋਈ ਸੀ

ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਕਈ ਜਣੇ ਜ਼ਖ਼ਮੀ ਹੋ ਗਏ ਸਨ। ਬਹਿਬਲ ਕਲਾਂ ਗੋਲੀਕਾਂਡ ਵਿਚ ਮੁਲਜ਼ਮ ਮੋਗਾ ਦੇ ਤਤਕਾਲੀ ਐਸਐਸਪੀ ਚਰਨਜੀਤ ਸਿੰਘ ਸ਼ਰਮਾ, ਉਨ੍ਹਾਂ ਦੇ ਰੀਡਰ ਇੰਸਪੈਕਟਰ ਪਰਦੀਪ ਸਿੰਘ, ਫ਼ਾਜ਼ਿਲਕਾ ਦੇ ਐਸਪੀ ਬਿਕਰਮਜੀਤ ਸਿੰਘ ਤੇ ਥਾਣਾ ਬਾਜਾਖ਼ਾਨਾ ਦੇ ਇੰਚਾਰਜ ਸਬ ਇੰਸਪੈਕਟਰ ਅਮਰਜੀਤ ਸਿੰਘ ਕੁਲਾਰ ਨਾਮਜ਼ਦ ਹਨ। ਸ਼ਰਮਾ ਨੂੰ ਵਿਸ਼ੇਸ਼ ਜਾਂਚ ਟੀਮ ਵਲੋਂ ਲੰਘੀ 27 ਜਨਵਰੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਇਸ ਸਮੇਂ ਉਹ ਨਿਆਂਇਕ ਹਿਰਾਸਤ ਵਿਚ ਕੇਂਦਰੀ ਜੇਲ ਪਟਿਆਲਾ ਵਿਚ ਬੰਦ ਹੈ।