ਬਾਜਵਾ ਨੇ ਅਕਾਲ ਤਖਤ ਨੂੰ ਦਿੱਤੀ ਲਿਖਤੀ ਸ਼ਿਕਾਇਤ, ਸਾਰੇ ਚੈਨਲਾਂ ਨੂੰ ਹੁਕਮਨਾਮਾ ਚਲਾਉਣ ਦਾ ਹੈ ਹੱਕ

ਏਜੰਸੀ

ਖ਼ਬਰਾਂ, ਪੰਜਾਬ

ਦਸ ਦਈਏ ਕਿ ਪੰਜਾਬੀ ਟੀਵੀ ਚੈਨਲ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ...

Amritsar akal takhat sahib written complaint tripit rajinder singh bajwa

ਅੰਮ੍ਰਿਤਸਰ: ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਜਾਰੀ ਕਰਨ ਕਿ ਸ਼੍ਰੀ ਦਰਬਾਰ ਸਾਹਿਬ ਤੋਂ ਸ਼ਬਦ ਕੀਰਤਨ ਦੇ ਸਿੱਧੇ ਪ੍ਰਸਾਰਣ ਦਾ ਹੱਕ ਇਕ ਹੀ ਟੀਵੀ ਚੈਨਲ ਨੂੰ ਨਾ ਦੇ ਕੇ ਸਾਰੇ ਟੀਵੀ ਚੈਨਲਾਂ ਅਤੇ ਰੇਡੀਓ ਨੂੰ ਦਿੱਤਾ ਜਾਣਾ ਚਾਹੀਦਾ ਹੈ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਬਾਣੀ ਘਰ-ਘਰ ਪਹੁੰਚਣੀ ਚਾਹੀਦੀ ਹੈ ਤੇ ਜੇ ਕੋਈ ਚੈਨਲ ਇਸ ਦਾ ਪ੍ਰਸਾਰਨ ਕਰਨਾ ਚਾਹੁੰਦਾ ਹੈ ਉਸ ਨੂੰ ਇਸ ਦਾ ਅਧਿਕਾਰ ਮਿਲਣਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ ਕਿ ਚੈਨਲ ਇਸ ਨੂੰ ਅਪਣੇ ਬਿਜ਼ਨੈਸ ਲਈ ਇਸਤੇਮਾਲ ਕਰ ਰਹੇ ਹਨ ਜੋ ਕਿ ਬਿਲਕੁੱਲ ਹੀ ਗ਼ਲਤ ਹੈ। ਉਹਨਾਂ ਕਿਹਾ ਕਿ ਬਾਣੀ ਬਿਜ਼ਨੈਸ ਵਿਚ ਨਹੀਂ ਸਗੋਂ ਗੁਰੂ ਦੇ ਪ੍ਰਚਾਰ ਵਿਚ ਵਰਤੀ ਜਾਣੀ ਚਾਹੀਦੀ ਹੈ।

ਦਸ ਦਈਏ ਕਿ ਪੰਜਾਬੀ ਟੀਵੀ ਚੈਨਲ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਨ ‘ਤੇ ਅਪਣੇ ਨਿੱਜੀ ਹੱਕ ਦਾਅਵਾ ਕਰਨ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ। ਇਸ ਨੂੰ ਲੈ ਕੇ ਨਾਨਕ ਨਾਮ ਲੇਵਾ ਸੰਗਤ ਵਿਚ ਰੋਸ ਦੀ ਲਹਿਰ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਨ ਕਰਨ ਵਾਲੇ ਚੈਨਲ ਨੇ ਨੋਟਿਸ ਭੇਜ ਕੇ ਸ੍ਰੀ ਹਰਿਮੰਦਰ ਸਾਹਿਬ ਤੋਂ ਜਾਰੀ ਹੁੰਦੇ ਹੁਕਮਨਾਮਿਆਂ ਨੂੰ ਸੰਗਤਾਂ ਤਕ ਪਹੁੰਚਾਉਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਹੈ।

 ਚੈਨਲ ਵਿਸ਼ੇਸ਼ ਵਲੋਂ ਭੇਜੇ ਗਏ ਇਸ ਨੋਟਿਸ ਵਿਚ ਹੁਕਮਨਾਮਾ ਸਾਹਿਬ ਦੀ ਆਵਾਜ਼ ਸੁਣਾਉਣ 'ਤੇ ਇਤਰਾਜ਼ ਜਤਾਇਆ ਗਿਆ ਸੀ ਜੋ ਕਿ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵਲੋਂ ਰੋਜ਼ ਸਵੇਰੇ ਪੜ੍ਹਿਆ ਜਾਂਦਾ ਹੈ। ਨੋਟਿਸ ਵਿਚ ਕਿਹਾ ਗਿਆ ਸੀ ਕਿ ਅਪਲੋਡ ਕੀਤੀ ਗਈ ਹੁਕਮਨਾਮਾ ਸਾਹਿਬ ਦੀ ਆਡੀਓ ਉਨ੍ਹਾਂ ਦੇ ਚੈਨਲ ਨਾਲ ਮੈਚ ਕਰਦੀ ਹੈ।

ਇਸ ਸਬੰਧੀ ਬੀਤੇ ਦਿਨ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ਵਿਖੇ ਇਕ ਨਿੱਜੀ ਚੈਨਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਚੈਨਲ ਵੱਲੋਂ ਗੁਰਬਾਣੀ ਨੂੰ ਅਪਣੀ ਬੌਧਿਕ ਸੰਪਤੀ ਦੱਸਣ ਦੇ ਸਬੂਤ ਪੇਸ਼ ਕੀਤੇ ਗਏ ਹਨ। ਦੱਸ ਦਈਏ ਕਿ ਚੈਨਲ ਨੇ 10 ਜਨਵਰੀ 2020 ਨੂੰ ਇਕ ਨਿੱਜੀ ਚੈਨਲ ਨੂੰ ਫੇਸਬੁੱਕ ਰਾਹੀਂ ਭੇਜੇ ਨੋਟਿਸ ਵਿਚ ਗੁਰਬਾਣੀ ਨੂੰ ਆਪਣੀ ਬੌਧਿਕ ਜਾਇਦਾਦ ਦਰਸਾਇਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ   Facebook  ਤੇ ਲਾਈਕ Twitter  ਤੇ follow  ਕਰੋ।