ਫੁੱਲਾਂ ਵਾਲੀ ਕਾਰ ਲੈ ਵੋਟ ਪਾਉਣ ਪਹੁੰਚੇ ਲਾੜੇ, ਚੰਗੇ ਲੀਡਰ ਚੁਣਨ ਲਈ ਇਕ-ਇਕ ਵੋਟ ਕੀਮਤੀ ਹੈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਗਰ ਪੰਚਾਇਤ ਅਜਨਾਲਾ ਦੀਆਂ 15 ਵਾਰਡਾਂ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ I

ranbir singh

ਅਜਨਾਲਾ- ਅੱਜ 14 ਫ਼ਰਵਰੀ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਜਾਰੀ ਹਨ। ਵੋਟਿੰਗ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਇਸ ਵਿਚਕਾਰ ਉੱਥੇ ਹੀ ਬਰਨਾਲਾ, ਹੁਸ਼ਿਆਰਪੁਰ ਅਤੇ ਅਜਨਾਲਾ ਵਿਖੇ ਨੌਜਵਾਨ ਵਿਆਹ ਹੋਣ ਦੇ ਬਾਵਜੂਦ ਆਪਣਾ ਫਰਜ਼ ਨਹੀਂ ਭੁੱਲੇ ਅਤੇ ਘੋੜੀ ਚੜ੍ਹਨ ਤੋਂ ਪਹਿਲਾ ਉਹ ਪੋਲਿੰਗ ਬੂਥ 'ਤੇ ਪਹੁੰਚ ਗਏ ਤੇ ਵੋਟ ਪਾਉਣ ਦਾ ਫਰਜ਼ ਨਿਭਾਇਆ ਜਿਸ ਨਾਲ ਵੋਟਾਂ ਪਾਉਣ ਆਏ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਨਗਰ ਪੰਚਾਇਤ ਅਜਨਾਲਾ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਸ਼ਹਿਰ ਦੀ ਵਾਰਡ ਨੰਬਰ 11 ਦੇ ਰਹਿਣ ਵਾਲੇ ਲਾੜੇ ਅਸ਼ੋਕ ਰਣਬੀਰ ਸਿੰਘ ਨੇ ਚਾਰ ਲਾਵਾਂ ਲੈਣ ਤੋਂ ਪਹਿਲਾਂ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। 

ਦੱਸਣਯੋਗ ਹੈ ਕਿ ਨਗਰ ਪੰਚਾਇਤ ਅਜਨਾਲਾ ਦੀਆਂ 15 ਵਾਰਡਾਂ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ।  ਇੱਥੇ ਕੁੱਲ 66 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਦੀ ਕਿਸਮਤ ਦਾ ਫੈਸਲਾ 14105 ਵੋਟਰ ਕਰਨਗੇ। ਵੋਟਿੰਗ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ 17 ਫ਼ਰਵਰੀ ਨੂੰ ਕੀਤੀ ਜਾਵੇਗੀ। ਅੱਜ ਹੋ ਰਹੀਆਂ ਚੋਣਾਂ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੋਲਿੰਗ ਬੂਥਾਂ ਦੇ ਬਾਹਰ ਵਿਸ਼ੇਸ਼ ਹਦਾਇਤਾਂ ਵਾਲੇ ਪੋਸਟਰ ਵੀ ਚਿਪਕਾਏ ਗਏ ਹਨ।